ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਦੱਸ ਦੇਈਏ ਕਿ ਭਾਜਪਾ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਦਿਨੇਸ਼ ਪ੍ਰਤਾਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦਿਨੇਸ਼ ਪ੍ਰਤਾਪ ਨੇ ਵੀ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
Rahul Gandhi Nomination : ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਭਰਿਆ ਨਾਮਜ਼ਦਗੀ ਪੱਤਰ, ਪ੍ਰਿਅੰਕਾ-ਸੋਨੀਆ ਦੇ ਨਾਲ ਖੜਗੇ ਵੀ ਰਹੇ ਮੌਜੂਦ
![](https://nawanpunjab.com/wp-content/uploads/2024/05/rahul.webp)