ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ‘ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇ ਕੋਈ ਭਾਰਤੀ ਏਜੰਟ ਜਾਂ ਭਾਰਤ ਸਰਕਾਰ ਦਾ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਕੈਨੇਡਾ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਵਿੱਚ ਜਮਹੂਰੀਅਤ ਅਤੇ ਪ੍ਰਗਟਾਵੇ ਦੀ ਆਜ਼ਾਦੀ ਲਈ ਇਨਸਾਫ਼ ਮਿਲਣਾ ਜ਼ਰੂਰੀ ਹੈ।’
Related Posts
ਜਾਪਾਨ ਨੇ ਚਾਰ ਵਾਰ ਦੇ ਚੈਂਪੀਅਨ ਜਰਮਨੀ ਨੂੰ 2-1 ਨਾਲ ਹਰਾਇਆ
ਦੋਹਾ, 24 ਨਵੰਬਰ ਜਾਪਾਨ ਨੇ ਅੱਜ ਚਾਰ ਵਾਰ ਦੀ ਚੈਂਪੀਅਨ ਟੀਮ ਜਰਮਨੀ ਨੂੰ 2-1 ਗੋਲਾਂ ਨਾਲ ਹਰਾ ਕੇ ਫੀਫਾ ਵਿਸ਼ਵ…
ਪੰਜਾਬੀ ਗਾਇਕ ਕੇ.ਐੱਸ ਮੱਖਣ ਕੈਨੇਡਾ ‘ਚ ਗ੍ਰਿਫ਼ਤਾਰ ! ਨਾਜਾਇਜ਼ ਅਸਲਾ ਰੱਖਣ ਦਾ ਲੱਗਿਆ ਦੋਸ਼
ਸਰੀ, 31 ਜਨਵਰੀ (ਬਿਊਰੋ)- ਪੰਜਾਬ ਗਾਇਕ ਕੇਐੱਸ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਪੁਲਿਸ…
ਚੰਡੀਗੜ੍ਹ ਦੀ ਹਰਨਾਜ਼ ਕੌਰ ਸੰਧੂ ਬਣੀ ਮਿਸ ਯੂਨੀਵਰਸ, 21 ਸਾਲ ਬਾਅਦ ਦੇਸ਼ ‘ਚ ਪਰਤਿਆ ਤਾਜ
ਇਲੈਟ,(ਇਜ਼ਰਾਈਲ) 13 ਦਸੰਬਰ (ਬਿਊਰੋ)- ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਲਿਆ ਹੈ। ਇਸ ਨਾਲ ਹਰਨਾਜ਼ ਸੰਧੂ…