ਮੋਹਾਲੀ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ ਅਰਦਾਸ ਕਰ ਕੇ ਮੁੱਖ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਨੇ 25 ਅਪ੍ਰੈਲ ਤੋਂ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।\
ਜਾਣਕਾਰੀ ਅਨੁਸਾਰ ਫ਼ੌਜ ਦੇ 35 ਜਵਾਨਾਂ ਅਤੇ ਟਰੱਸਟ ਦੇ 15 ਸੇਵਾਦਾਰਾਂ ਵੱਲੋਂ ਸਖ਼ਤ ਮਿਹਨਤ ਸਦਕਾ ਗੁਰਦੁਆਰਾ ਸਾਹਿਬ ਦੇ ਰਸਤੇ ਤੋਂ ਬਰਫ਼ ਹਟਾਈ ਗਈ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ।