ਰਾਂਚੀ, 6 ਮਈ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਨਕਦੀ ਵਿੱਚ ਮੁੱਖ ਤੌਰ ‘ਤੇ 500 ਰੁਪਏ ਦੇ ਨੋਟ ਅਤੇ ਕੁਝ ਗਹਿਣੇ ਵੀ ਸ਼ਾਮਲ ਸਨ। ਆਲਮ (70) ਕਾਂਗਰਸੀ ਆਗੂ ਹੈ ਅਤੇ ਝਾਰਖੰਡ ਵਿਧਾਨ ਸਭਾ ਵਿੱਚ ਪਾਕੁਰ ਸੀਟ ਦੀ ਨੁਮਾਇੰਦਗੀ ਕਰਦਾ ਹੈ।
Related Posts
ਸ੍ਰੀ ਹਰਿਮੰਦਰ ਸਾਹਿਬ ਘਟਨਾ ‘ਤੇ ਬੋਲੇ ਸ. ਪ੍ਰਕਾਸ਼ ਸਿੰਘ ਬਾਦਲ, ‘ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ’
ਲੰਬੀ : ਹਲਕਾ ਲੰਬੀ ਦੇ ਪਿੰਡ ਭਿੱਟੀਵਾਲਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ…
ਤੇਜ਼ ਮੀਂਹ ਤੇ ਠੰਡੀਆਂ ਹਵਾਵਾਂ ਨੇ ਸੋਨੇ ਵਰਗੀ ਫ਼ਸਲ ਦਾ ਕੀਤਾ ਬੁਰਾ ਹਾਲ, ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ
ਤਰਨਤਾਰਨ- ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ਭਰ ’ਚ ਮੌਸਮ ’ਚ ਆ ਰਹੀ ਅਚਾਨਕ ਤਬਦੀਲੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ…
ਵੀਵੀਪੈਟ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਰੱਦ
ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਮਿਲਾਣ ਕਰਾਉਣ…