ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਅਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਉਮੀਦਵਾਰ ਰਕੇਸ਼ ਸੁਮਨ ਦਾ ਆਮ ਆਦਮੀ ਪਾਰਟੀ ਵਿੱਚ ਜਾਣਾ ਮੰਦਭਾਗਾ ਹੈ। ਬੀਤੇ ਕੱਲ੍ਹ ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮਾਂ ਅਨੁਸਾਰ ਪੰਜਾਬ ਦੀਆਂ 12 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੀਟ ਲਈ ਭਾਵ ਕੁਲ 13 ਟਿਕਟ ਸੰਭਾਵੀ ਉਮੀਦਵਾਰਾਂ ਨੂੰ ਜਾਰੀ ਕਰ ਦਿੱਤੀ ਗਈ ਸੀ ਅਤੇ ਸਿਰਫ ਇੱਕ ਟਿਕਟ ਹੁਸ਼ਿਆਰਪੁਰ ਦੇ ਸੰਭਾਵੀ ਉਮੀਦਵਾਰ ਰਕੇਸ਼ ਸੁਮਨ ਦਾ ਰੋਕਿਆ ਗਿਆ ਸੀ। ਬੈਨੀਵਾਲ ਨੇ ਕਿਹਾ ਕਿ ਸੰਭਾਵੀ ਉਮੀਦਵਾਰ ਰਕੇਸ਼ ਸੁਮਨ ਦਾ ਟਿਕਟ ਰੋਕੇ ਜਾਣ ਪਿੱਛੇ ਬਹੁਤ ਵੱਡਾ ਤਕਨੀਕੀ ਕਾਰਨ ਸੀ, ਜਿਸ ਤਹਿਤ ਸੁਮਨ ਕੋਲ ਉਨਾਂ ਦੀ ਵੋਟ ਸੂਚੀ ਵਾਲੀ ਤਸਦੀਕ ਸੁਦਾ ਵੋਟ ਦੀ ਕੋਈ ਕਾਪੀ ਨਹੀਂ ਸੀ।
Related Posts
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 27 ਦਸੰਬਰ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ…
ਭਾਰਤ ਨੇ ਅਤਿ ਗਰੀਬੀ ਵਿਚ ਹੋ ਰਹੇ ਵਾਧੇ ਨੂੰ ਰੋਕਿਆ – ਆਈ.ਐੱਮ.ਐੱਫ. ਪੇਪਰ
ਨਵੀਂ ਦਿੱਲੀ, 6 ਅਪ੍ਰੈਲ (ਬਿਊਰੋ)- ਅੰਤਰਰਾਸ਼ਟਰੀ ਮੁਦਰਾ ਫੰਡ ਦੀ ਰਿਪੋਰਟ ਦੇ ਅਨੁਸਾਰ, ਭਾਰਤ ਨੇ ਖੁਰਾਕ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਗਰੀਬ…
ਮੁੱਖ ਮੰਤਰੀ ਚਰਨਜੀਤ ਚੰਨੀ ਪ੍ਰਚੀਨ ਸ਼ਿਵ ਮੰਦਰ ਹੋਏ ਨਤਮਸਤਕ
ਕਲਾਨੌਰ, 8 ਫਰਵਰੀ (ਬਿਊਰੋ)- ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ…