ਪਟਿਆਲਾ : ਬੀਤੇ ਦਿਨੀਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਠੰਢਾ ਨਹੀਂ ਹੋ ਰਿਹਾ। ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ ‘ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।
Related Posts
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼
ਨਵੀਂ ਦਿੱਲੀ, 10 ਜੂਨ – ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ…
MCD ਚੋਣ ਨਤੀਜੇ: ਚੱਲਿਆ ‘ਆਪ’ ਦਾ ਝਾੜੂ, ਢਾਹਿਆ BJP ਦਾ 15 ਸਾਲ ਦਾ ‘ਕਿਲ੍ਹਾ’
ਨਵੀਂ ਦਿੱਲੀ,- ਦਿੱਲੀ ਨਗਰ ਨਿਗਮ (MCD) ਦੇ ਹੁਣ ਤੱਕ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ (ਆਪ) ਨੇ ਬਹੁਮਤ ਤੋਂ ਪਾਰ…
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 9 ਜ਼ਿਲ੍ਹਿਆਂ ਵਿਚ ਡੀ. ਸੀ. ਦਫ਼ਤਰਾਂ ਸਾਹਮਣੇ ਧਰਨੇ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪੰਜਾਬ ਦੇ 9 ਜ਼ਿਲ੍ਹਿਆਂ…