ਚੰਡੀਗੜ੍ਹ, ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੀਜੇ ਦਿਨ ਲੋਕ ਸਭਾ ਹਲਕਾ ਲੁਧਿਆਣਾ ’ਚ ਸਭ ਤੋਂ ਵੱਧ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ 4, ਫਰੀਦਕੋਟ, ਪਟਿਆਲਾ ਤੇ ਆਨੰਦਪੁਰ ਸਾਹਿਬ ਤੋਂ 3-3, ਸੰਗਰੂਰ, ਅੰਮ੍ਰਿਤਸਰ, ਬਠਿੰਡਾ ਤੇ ਫਿਰੋਜ਼ਪੁਰ ਤੋਂ 2-2 ਅਤੇ ਫਤਹਿਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਲੰਧਰ ਤੋਂ ਵੀਰਵਾਰ ਨੂੰ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਤਿੰਨ ਦਿਨਾਂ ਵਿੱਚ 61 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
Related Posts
ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨੇ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ਤੇ ਬੈਠੇ ਭਾਰਤੀ…
Manipur violence : ਮਨੀਪੁਰ ਹਿੰਸਾ ‘ਚ ਜਿਨ੍ਹਾਂ ਦੇ ਘਰ ਤਬਾਹ ਹੋਏ ਉਨ੍ਹਾਂ ਨੂੰ ਮਿਲੇਗਾ ਮਕਾਨ; ਸੂਬਾ ਸਰਕਾਰ ਨੇ ਕੀਤਾ ਐਲਾਨ
ਇੰਫਾਲ : ਮਨੀਪੁਰ ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ ਵਿਸਥਾਪਿਤ ਪਰਿਵਾਰਾਂ ਲਈ ਸਥਾਈ ਆਵਾਸ ਯੋਜਨਾ ਦਾ ਐਲਾਨ ਕੀਤਾ ਜਿਨ੍ਹਾਂ ਦੇ ਘਰਾਂ…
ਇੰਡੀਗੋ ਨੇ ਸ਼ੁਰੂ ਕੀਤੀ ਇੰਦੌਰ-ਚੰਡੀਗੜ੍ਹ ਨਾਨ ਸਟਾਪ ਫਲਾਈਟ
ਚੰਡੀਗੜ੍ਹ, 1 ਨਵੰਬਰ, 2022: ਇੰਡੀਗੋ ਨੇ ਚੰਡੀਗੜ੍ਹ ਤੇ ਇੰਦੌਰ ਵਿਚਾਲੇ ਨਾਨ ਸਟਾਪ ਫਲਾਈਟ ਸ਼ੁਰੂ ਕੀਤੀ ਹੈ। ਅੱਜ ਇਸ ਸਬੰਧੀ ਕੇਂਦਰੀ…