Amritpal Singh ਡਿਬਰੂਗੜ੍ਹ ਜੇਲ੍ਹ ‘ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼; ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਦਾਇਰ ਕੀਤਾ ਜਵਾਬ

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਤੇ ਚੋਣ ਕਮਿਸ਼ਨ (Election Commission) ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੋਕ ਸਭਾ ਚੋਣਾਂ (Lok Sabha Election 2024) ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ (Punjab and Haryana High Court) ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ ‘ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *