ਹੁਸ਼ਿਆਰਪੁਰ : ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ ਕੁਮਾਰ ਜੀ ਨੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾ ‘ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਦਾ ਨਾਮ ਐਲਾਨ ਕੀਤਾ। ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਗ੍ਰਹਿ ਵਿਖੇ ਲੰਬੀ ਮੰਥਨ ਮੀਟਿੰਗ ਹੋਈ ਜਿਸ ਵਿੱਚ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਸੂਬਾ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਨਾਲ ਵਿਸਥਾਰ ਸਹਿਤ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਲੀਡਰਸ਼ਿਪ ਵੱਲੋਂ ਕੀਤੇ ਗਏ ਸਰਬ ਸੰਮਤੀ ਨਾਲ ਫੈਸਲੇ ਨੂੰ ਪਾਰਟੀ ਹਾਈ ਕਮਾਂਡਰ ਨੂੰ ਜਾਣੂ ਕਰਵਾਇਆ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਲੀਡਰਸ਼ਿਪ ਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਐਲਾਨ ਦਿੱਤਾ ਗਿਆ। ਐਡਵੋਕੇਟ ਰਣਜੀਤ ਕੁਮਾਰ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਦੂਸਰੀ ਵਾਰ ਚੁਣੇ ਗਏ ਮੌਜੂਦਾ ਪ੍ਰਧਾਨ ਹਨ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹਾਜ਼ਰ ਸਨ। ਸ੍ਰੀ ਵਿਪੁਲ ਕੁਮਾਰ ਜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਬਸਪਾ ਵਰਕਰ ਤੇ ਲੀਡਰਸ਼ਿਪ ਜਿਸ ਮਜਬੂਤੀ ਨਾਲ ਚੋਣ ਕੰਪੇਨ ਕਰ ਰਹੇ ਹਨ ਇਸ ਨਾਲ 2027 ਵਿਧਾਨ ਸਭਾ ਚੋਣਾਂ ਦੀ ਮਜਬੂਤ ਨੀਂਹ ਬੱਝੇਗੀ ਉੱਥੇ ਹੀ 2024 ਵਿੱਚ ਬਹੁਤ ਕ੍ਰਿਸ਼ਮਈ ਨਤੀਜਾ ਵੀ ਕੱਢੇਗੀ।
Related Posts
ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖਬਰੀ ! ਹਾਈਕੋਰਟ ਨੇ 2015 ਦਾ ਨੋਟੀਫਿਕੇਸ਼ਨ ਕੀਤਾ ਰੱਦ
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖਬਰੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2015 ‘ਚ ਪੰਜਾਬ ਸਰਕਾਰ…
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
ਲਖਨਊ, 27 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ |…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਕਿਸਾਨਾਂ ਦਾ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਸ਼ੁਰੂ
ਸੰਗਰੂਰ 9 ਅਕਤੂਬਰ ( ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ…