ਪ੍ਰਸਿੱਧ ਪੰਜਾਬੀ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਦੇਹ ਨੂੰ ਮੋਢਾ ਦਿਤਾ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਕਵੀ ਨੂੰ ਸ਼ਰਧਾਂਜਲੀ ਦਿਤੀ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ ‘ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ।
Related Posts
ਹਾਥਰਸ ਤਰਾਸਦੀ: ਮੁੱਖ ਸੇਵਾਦਾਰ ਅਤੇ ਹੋਰਾਂ ਖਿਲਾਫ ਕੇਸ ਦਰਜ
ਲਖਨਊ, ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਵਿੱਚ ਸਤਿਸੰਗ ਦੌਰਾਨ ਭਗਦੜ ਮਚਣ ਤੇ 121 ਮੌਤਾਂ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ…
‘ਕਾਲ’ ਬਣ ਕੇ ਆਈ ਬੇਕਾਬੂ ਕਾਰ; ਬੱਸ ਦੀ ਉਡੀਕ ਕਰ ਰਹੇ ਸਕੂਲੀ ਬੱਚਿਆਂ ਨੂੰ ਦਰੜਿਆ, 3 ਦੀ ਮੌਤ
ਆਗਰਾ- ਉੱਤਰ ਪ੍ਰਦੇਸ਼ ਦੇ ਆਗਰਾ ‘ਚ ਵੀਰਵਾਰ ਯਾਨੀ ਕਿ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਆਗਰਾ ਜ਼ਿਲ੍ਹੇ ਦੇ ਡੌਕੀ…
ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ
ਨਵੀਂ ਦਿੱਲੀ, Subsidy on P&K fertilisers: ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ…