ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
Related Posts
ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ
ਕੋਲਕਾਤਾ, ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ…
ਨਿਤੀਸ਼ ਕੁਮਾਰ ਨੇ 8ਵੀਂ ਵਾਰ ਸੰਭਾਲੀ ਬਿਹਾਰ ਦੀ ਸੱਤਾ ਦੀ ‘ਚਾਬੀ’, ਚੁੱਕੀ CM ਅਹੁਦੇ ਦੀ ਸਹੁੰ
ਪਟਨਾ– ਜਨਤਾ ਦਲ ਯੂਨਾਈਟੇਡ ਦੇ ਸੀਨੀਅਰ ਨੇਤਾ ਨਿਤੀਸ਼ ਕੁਮਾਰ ਨੇ ਬੁੱਧਵਾਰ ਯਾਨੀ ਕਿ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਅੱਜ
ਚੰਡੀਗੜ੍ਹ, 21 ਮਾਰਚ – ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਹੈ | ਜ਼ਿਕਰਯੋਗ ਹੈ ਕਿ…