ਬਰਨਾਲਾ : ਕੁਝ ਦਿਨ ਪਹਿਲਾਂ ਵਿਦੇਸ਼ ਭੇਜਣ ਲਈ ਬਰਨਾਲਾ ਸ਼ਹਿਰ ਦੇ ਇੱਕ ਇਮੀਗੇ੍ਰਸ਼ਨ ਸੈਂਟਰ ਵਾਲੇ ਵੱਲੋਂ ਕਥਿਤ ਤੌਰ ’ਤੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਗੰਭੀਰ ਦੋਸ਼ਾਂ ਤੋਂ ਸ਼ੁਰੂ ਹੋਇਆ ਝਗੜਾ ਸੋਮਵਾਰ ਨੂੰ ਕਿਸਾਨ ਯੂਨੀਅਨ ਬਨਾਮ ਵਪਾਰੀਆਂ ਦੇ ਟਕਰਾਅ ’ਚ ਬਦਲ ਗਿਆ। ਜਿਓਂ ਹੀ ਸੋਮਵਾਰ ਤੜਕਸਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੇ ਆਗੂਆਂ ਨੇ ਮੈਂਬਰਾਂ ਨੂੰ ਨਾਲ ਲੈ ਕੇ ਜੌੜੇ ਪੰਪਾਂ ਨੇੜੇ ਇਕ ਟਾਇਰ ਵਾਲਿਆਂ ਦੀ ਦੁਕਾਨ ਦੇ ਬਾਹਰ ਰੋਸ ਧਰਨਾ ਸ਼ੁਰੂ ਕੀਤਾ ਤਾਂ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਦੀ ਅਗਵਾਈ ’ਚ ਵਪਾਰੀਆਂ ਨੇ ਰੋਸ ਵਜੋਂ ਜੋੜੇ ਪੈਟਰੋਲ ਪੰਪਾਂ ਦੇ ਨੇੜੇ ਰੇਲਵੇ ਸਟੇਸ਼ਨ ਰੋਡ ’ਤੇ ਟਾਇਰ ਸੁੱਟ ਕੇ ਸੜਕ ਜਾਮ ਕਰ ਦਿੱਤੀ। ਦੇਖਦਿਆਂ ਹੀ ਦੇਖਦਿਆਂ ਦੋਵਾਂ ਧਿਰਾਂ ਦੇ ਸਮਰਥਕ ਉੱਥੇ ਇਕੱਠੇ ਹੋਣਾ ਸ਼ੁਰੂ ਹੋ ਗਏ। ਦੋਵੇਂ ਧਿਰਾਂ ਨੇ ਇਕ-ਦੂਜੇ ਖ਼ਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਤੇ ਡਾਂਗਾਂ ਵੀ ਵਰ੍ਹੀਆਂ, ਪਰ ਸਪੈਸ਼ਨ ਸੈੱਲ ਬਰਨਾਲਾ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਨੇ ਬੜੀ ਸੂਝਬੂਝ ਨਾਲ ਸਥਿਤੀ ’ਤੇ ਕਾਬੂ ਪਾਇਆ ਤੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ।
Related Posts
ਸ਼੍ਰੋਮਣੀ ਅਕਾਲੀ ਦਲ ਨੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਬਸਪਾ ਨੂੰ ਦਿੱਤੀਆਂ
ਚੰਡੀਗੜ੍ਹ, 8 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਅੰਮ੍ਰਿਤਸਰ ਉੱਤਰੀ ਅਤੇ…
CM ਮਾਨ ਨੇ ਪੁੰਛ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ…
ਫ਼ਿਰੋਜ਼ਪੁਰ ‘ਚ ਰੁਕੀ ਰੇਲ ਗੱਡੀ, ਸੋਮਨਾਥ ਐਕਸਪ੍ਰੈਸ ‘ਚ ਬੰਬ ਹੋਣ ਦੀ ਸੂਚਨਾ; ਯਾਤਰੀਆਂ ਲਈ ਹੈਲਪਲਾਈਨ ਨੰਬਰ ਜਾਰੀ
ਫਿਰੋਜਪੁਰ : ਜੰਮੂ ਤੋਂ ਜੋਧਪੁਰ ਜਾ ਰਹੀ ਸੋਮਨਾਥ ਐਕਸਪ੍ਰੈਸ ਟਰੇਨ ਨੰਬਰ 19226 ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਟਰੇਨ…