ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਰਾਹੀ ਦਿੱਤੀ।
Related Posts
ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਵੱਲੋਂ ਬੱਬੂ ਮਾਨ ਮੀਟਿੰਗ, ਮੁਲਾਕਾਤ ਮਗਰੋਂ ਕਹੀ ਇਹ ਗੱਲ
ਚੰਡੀਗੜ੍ਹ, 23 ਦਸੰਬਰ (ਬਿਊਰੋ)- ਕਿਸਾਨ ਅੰਦੋਲਨ ਮਗਰੋਂ ਪੰਜਾਬ ਵਿੱਚ ਤਬਦੀਲੀ ਲਈ ਸਰਗਰਮ ਪੰਜਾਬੀ ਗਾਇਕ ਬੱਬੂ ਮਾਨ ਨਾਲ ਅੱਜ ਆਮ ਆਦਮੀ…
CM ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ…
ਕੌਮੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਲਈ ਹਾਈਕੋਰਟ ਨੇ ਸਰਕਾਰ ਨੂੰ ਦਿੱਤਾ 11 ਅਪ੍ਰੈਲ ਤੱਕ ਦਾ ਸਮਾਂ
ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨਾ ਅਜੇ ਵੀ ਜਾਰੀ ਹੈ। ਕੌਮੀ ਇਨਸਾਫ਼ ਮੋਰਚਾ ਹਟਾਉਣ ਦੇ ਮਾਮਲੇ ਵਿਚ…