ਬਰਨਾਲਾ: ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕਿਓਰਿਟੀ ਵਾਪਸ ਲੈਣ ਕਾਰਨ ਹੀ ਮੇਰੇ ਪੁੱਤ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ, ਮੇਰਾ ਇਕ ਪੁੱਤ ਤਾਂ ਦੁਨੀਆ ਤੋਂ ਚੱਲਿਆ ਗਿਆ, ਜਦਕਿ ਮੇਰੇ ਜਿਊਣ ਦੇ ਸਹਾਰੇ ਮੇਰੇ ਦੂਜੇ ਪੁੱਤ ਨੂੰ ਸਰਕਾਰ ਜਨਮ ਹੀ ਨਹੀਂ ਲੈਣ ਦੇਣਾ ਚਾਹੁੰਦੀ ਸੀ। ਇਹ ਪ੍ਰਗਟਾਵਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖ਼ਪਾਲ ਖਹਿਰਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਬਰਨਾਲਾ ਪੁੱਜੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸ਼ੁਭਦੀਪ ਸਿੰਘ ਨੂੰ ਰੋਜ਼ਾਨਾ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਬਾਵਜੂਦ ਸਰਕਾਰ ਵਲੋਂ ਉਸਦੀ ਸਕਿਓਰਟੀ ਵਾਪਿਸ ਲਈ ਗਈ, ਇੱਥੋ ਤੱਕ ਕਿ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਵਲੋਂ ਸੋਸ਼ਲ ਮੀਡੀਆ ’ਤੇ ਇਸ ਬਾਰੇ ਜਾਣਕਾਰੀ ਵੀ ਜਨਤਕ ਕੀਤੀ ਗਈ ਕਿ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਾਪਿਸ ਲੈ ਲਈ ਗਈ ਹੈ। ਜਿਸ ਤੋਂ ਕੁੱਝ ਘੰਟਿਆਂ ਬਾਅਦ ਹੀ ਸੁਭਦੀਪ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸ਼ੁਭਦੀਪ ਸਿੰਘ ਦੇ ਕਾਤਲਾਂ ਦੀਆਂ ਜੇਲ੍ਹਾਂ ’ਚ ਇੰਟਰਵਿਊ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਜੇਕਰ ਕਾਂਗਰਸ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਉਨ੍ਹਾਂ ਦੇ ਪੁੱਤ ਦੇ ਕਤਲ ਦਾ ਇਨਸਾਫ਼ ਜ਼ਰੂਰ ਮਿਲੇਗਾ।
Related Posts
ਬਾਬਾ ਜੀਵਨ ਸਿੰਘ ਜੀ ਦੇ ਨਾਮ ਤੇ ਗਜਟਿਡ ਛੁੱਟੀ ਅਤੇ ਰਾਜ ਪੱਧਰੀ ਯੂਨੀਵਰਸਿਟੀ ਦਾ ਨਿਰਮਾਣ ਕਰੇਗੀ ਬਸਪਾ ਸਰਕਾਰ : ਜਸਵੀਰ ਸਿੰਘ ਗੜ੍ਹੀ
ਜਲੰਧਰ 8 ਸਤੰਬਰ (ਦਲਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਨੇ ਅੱਜ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਬਾਬਾ ਜੀਵਨ ਸਿੰਘ ਜੀ ਦੇ ਜਨਮ…
ਗੁਰੇਜ਼ ਸੀਟ ਤੋਂ NC ਦੇ ਨਜ਼ੀਰ ਅਹਿਮਦ ਖਾਨ 1132 ਵੋਟਾਂ ਦੇ ਫ਼ਰਕ ਨਾਲ ਜਿੱਤੇ
ਸ੍ਰੀਨਗਰ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਨੈਸ਼ਨਲ ਕਾਨਫਰੰਸ ਦੇ ਨੇਤਾ ਨਜ਼ੀਰ ਅਹਿਮਦ ਖਾਨ…
ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ
ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Bibi Rajinder Kaur Bhattal) ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ…