ਨਵੀਂ ਦਿੱਲੀ, 17 ਮਈ ਭਾਜਪਾ ਮਹਿਲਾ ਮੋਰਚਾ ਦੀ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਬਦਸਲੂਕੀ ਦੇ ਮਾਮਲੇ ਵਿੱਚ ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਮਹਿਲਾ ਮੋਰਚਾ ਦੀ ਪ੍ਰਧਾਨ ਰਿਚਾ ਪਾਂਡੇ ਮਿਸ਼ਰਾ ਦੀ ਅਗਵਾਈ ਹੇਠ ਚੂੜੀਆਂ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ ਤੇ ਉਨ੍ਹਾਂ ਦੇ ਸਹਿਯੋਗੀ ਬਿਸ਼ਵ ਕੁਮਾਰ ਵੱਲੋਂ ਮਾਲੀਵਾਲ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ। ਮਿਸ਼ਰਾ ਨੇ ਕਿਹਾ ਕਿ ਮਹਿਲਾ ਮੋਰਚਾ ਮਾਲੀਵਾਲ ਨਾਲ ਵਾਪਰੀ ਘਟਨਾ ‘ਤੇ ਚੁੱਪ ਰਹਿਣ ’ਤੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਚੂੜੀਆਂ ਸੌਂਪਣਾ ਚਾਹੁੰਦੀ ਸੀ।
Related Posts
ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ
ਜੈਤੋ -ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ…
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 88 ਉਮੀਦਵਾਰ ਐਲਾਨੇ
ਨਵੀਂ ਦਿੱਲੀ, Haryana Elections: ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 88 ਉਮੀਦਵਾਰਾਂ ਦੇ ਨਾਂ…
ਵੜਿੰਗ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ…