ਜਲੰਧਰ : ਪੰਜਾਬ ਦੇ ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਖ ਕਰਨ ਕਾਰਨ ਉਹ ਨਾਰਾਜ਼ ਸਨ। ਕਿਉਂਕਿ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਕੈਂਟ ਖੇਤਰ ਦਾ ਇੰਚਾਰਜ ਬਣਾਇਆ ਗਿਆ ਹੈ।