ਪਟਿਆਲਾ : ਪਟਿਆਲਾ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਨੂੰ ਲੈ ਕੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦੇ ਕੀਤੇ ਐਲਾਨ ਤਹਿਤ ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹਿਲਾਂ ਤੋਂ ਤਹਿ ਕੀਤੇ ਸਥਾਨਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿਨੀ ਸਕੱਤਰੇਤ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਕਰਨ ਵਾਲੇ ਪ੍ਰਧਾਨ ਮੰਤਰੀ ਕਿਹੜੇ ਮੂੰਹ ਨਾਲ ਵੋਟਾਂ ਮੰਗਣ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੇ ਸਵਾਲਾਂ ਦਾ ਜਵਾਬ ਮੰਗਣਗੇ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ਼ ਜਾਹਰ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਸੀ।
Related Posts
ਪੰਜਾਬ ‘ਚ ਮੀਂਹ ਪੈਣ ਕਾਰਨ ਮੁੜ ਠੰਡਾ ਹੋਇਆ ਮੌਸਮ, ਹਿਮਾਚਲ ‘ਚ ਵੀ ਬਰਫ਼ਬਾਰੀ
ਚੰਡੀਗੜ੍ਹ/ਸ਼ਿਮਲਾ – ‘ਪੱਛਮੀ ਗੜਬੜ’ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਮੌਸਮ…
52 ਸਾਲਾ ਔਰਤ ਦੇ ਘਰ ਪੁਲਸ ਦੀ ਛਾਪੇਮਾਰੀ, 9.3 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ
ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲਸ ਨੇ 52 ਸਾਲਾ ਇਕ ਔਰਤ ਦੇ ਘਰ ‘ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ…
ਭਾਰਤ ਨੇ ਆਸਟ੍ਰੇਲੀਆ ਨੂੰ ਪਹਿਲੇ ਟੈਸਟ ਮੈਚ ‘ਚ ਇਕ ਪਾਰੀ ਤੇ 132 ਦੌੜਾਂ ਨਾਲ ਹਰਾਇਆ
ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਵਿਦਰਭ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ।…