ਪਟਿਆਲਾ : ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਜਪਾ ਦੇ ਵਿਰੋਧ ਦੇ ਚਲਦਿਆਂ ਵੀਰਵਾਰ ਨੂੰ ਪਟਿਆਲਾ ’ਚ ਕੀਤੀ ਜਾ ਰਹੀ ਰੈਲੀ ਲਈ ਭਾਜਪਾ ਵਰਕਰਾਂ ਨੂੰ ਲੈ ਕੇ ਜਾਣ ਵਾਲੀ ਬੱਸ ਦਾ ਹਲਕਾ ਘਨੋਰ ਦੇ ਪਿੰਡ ਚਮਾਰੂ ਵਿਖੇ ਇਲਾਕੇ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਭਾਜਪਾ ਦੀ ਰੈਲੀ ’ਚ ਜਾਣ ਲਈ ਬੱਸ ’ਚ ਬੈਠੇ ਵਿਅਕਤੀਆਂ ਨੂੰ ਰੈਲੀ ’ਚ ਨਾ ਜਾਣ ਦੀ ਗੱਲ ਆਖੀ ਅਤੇ ਕਾਫੀ ਸਮਾਂ ਬੱਸ ਘੇਰੀ ਰੱਖੀ। ਇਸ ਦੌਰਾਨ ਥਾਣਾ ਘਨੋਰ ਦੀ ਪੁਲਿਸ ਪਾਰਟੀ ਵੀ ਮੌਕੇ ’ਤੇ ਪਹੁੰਚ ਗਈ ਤੇ ਕਿਸਾਨਾਂ ਨੂੰ ਸਮਝਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਬੱਸ ਦੇ ਸਾਹਮਣੇ ਬੈਠ ਕੇ ਵੀ ਪ੍ਰਦਰਸ਼ਨ ਕੀਤਾ ਗਿਆ ਅਤੇ ਜਦੋਂ ਸਾਰੇ ਵਿਅਕਤੀ ਬੱਸ ਵਿਚੋਂ ਉੱਤਰ ਕੇ ਵਾਪਸ ਘਰਾਂ ਨੂੰ ਚਲੇ ਗਏ ਤਾਂ ਫਿਰ ਬੱਸ ਨੂੰ ਜਾਣ ਦਿੱਤਾ ਗਿਆ।
Related Posts
CM ਖੱਟੜ ਨੇ ਨੂਹ ਹਿੰਸਾ ‘ਚ ਮਾਰੇ ਗਏ ਪਾਨੀਪਤ ਦੇ ਨੌਜਵਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਨੀਪਤ ਦੇ ਉਸ ਨੌਜਵਾਨ ਦੇ ਪਰਿਵਾਰ ਵਾਲਿਆਂ ਨਾਲ ਮੰਗਲਵਾਰ ਨੂੰ ਮੁਲਾਕਾਤ…
ਜੀਪ ਸਣੇ ਨਹਿਰ ‘ਚ ਡਿੱਗਾ ਪਰਿਵਾਰ, ਪਤੀ-ਪਤਨੀ ਦੀ ਮੌਤ
ਫਾਜ਼ਿਲਕਾ- ਫਾਜ਼ਿਲਕਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਹਿਰ ‘ਚ ਡਿੱਗਣ ਕਾਰਨ ਪਤੀ-ਪਤਨੀ ਦੀ ਇਕੱਠਿਆਂ ਮੌਤ…
CM ਚੰਨੀ ਦੇ ਹਲਕੇ ਚਮਕੌਰ ਸਾਹਿਬ ਪੁੱਜੇ ਰਾਘਵ ਚੱਢਾ, ਰੇਤ ਮਾਫ਼ੀਆ ਨੂੰ ਲੈ ਕੇ ਲਾਏ ਦੋਸ਼
ਚੰਡੀਗੜ੍ਹ 4 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ…