ਚੰਡੀਗੜ੍ਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦਾਸਪੁਰ ਵਿੱਚ ਭਾਜਪਾ ਦੀ ਫ਼ਤਿਹ ਚੋਣ ਰੈਲੀ ਦੌਰਾਨ ਕਾਂਗਰਸ ਤੇ ਆਪ ਦੇ ਨਾਲ ਨਾਲ ਸਮੁੱਚੇ ਇੰਡੀਆ ਗੱਠਜੋੜ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਹਮੇਸ਼ਾ ਜ਼ਖ਼ਮ ਦਿੱਤੇ ਹਨ। ਸਭ ਤੋਂ ਵੱਡਾ ਜ਼ਖ਼ਮ ਦੇਸ਼ ਦੀ ਵੰਡ ਦਾ ਹੈ। ਦਿੱਲੀ ’ਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਬਾਅਦ ਦਿੱਲੀ ਕਤਲੇਆਮ ਦੀਆਂ ਫਾਈਲਾਂ ਖੋਲ੍ਹੀਆਂ ਗਈਆਂ ਤੇ ਦੋਸ਼ੀਆਂ ਨੂੰ ਸਜ਼ਾ ਮਿਲੀ। ਸ੍ਰੀ ਮੋਦੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਸ਼ਹਿਜ਼ਾਦੇ ਦੀ ਗੱਲ ਨਾ ਮੰਨੀ ਤਾਂ ਉਸ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ’ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਇੱਥੋਂ ਦੀ ਸਰਕਾਰ ਰਿਮੋਟ ਨਾਲ ਚੱਲ ਰਹੀ ਹੈ ਕਿਉਂਕਿ ਮੁੱਖ ਮੰਤਰੀ ਆਪ ਕੋਈ ਵੀ ਫ਼ੈਸਲਾ ਨਹੀਂ ਲੈ ਸਕਦੇ। ਇਸ ਲਈ ਹੁਕਮ ਲੈਣ ਵਾਸਤੇ ਉਹ ਤਿਹਾੜ ਜੇਲ੍ਹ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਯੁੱਧਿਆ ’ਚ ਰਾਮ ਮੰਦਰ ਅੰਦੋਲਨ ’ਚ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।
Related Posts
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਾਜਪਾ ‘ਤੇ ਨਿਸ਼ਾਨਾ
ਨਵੀਂ ਦਿੱਲੀ, 17 ਫਰਵਰੀ (ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਲੋਕ ਸਾਡੇ (ਕਾਂਗਰਸ) ਦੇ…
ਮਿੰਨੀ ਟਰੱਕ ਤੇ ਕਾਰ ਦੀ ਭਿਆਨਕ ਟੱਕਰ, ਹਾਦਸੇ ‘ਚ ਜੋੜੇ ਦੀ ਮੌਤ; 7 ਲੋਕ ਜ਼ਖ਼ਮੀ
ਫਤਹਿਗੜ੍ਹ ਸਾਹਿਬ : ਸਰਹਿੰਦ ਪਟਿਆਲਾ ਰੋਡ ‘ਤੇ ਪਿੰਡ ਨੌਲੱਖਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ‘ਚ ਪਤੀ-ਪਤਨੀ ਦੀ…
ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਵਧੀਆਂ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ, ਭੈਣ ਸੁਮਨ ਤੂਰ ਦੇ ਦੋਸ਼ਾਂ ਦੀ ਜਾਂਚ ਦੇ ਨਿਰਦੇਸ਼
ਲੁਧਿਆਣਾ, 4 ਮਾਰਚ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ…