ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ (ਪੀਐੱਸਈਬੀ) ਨੇ ਵਧੀਕ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ’ਤੇ ਨਤੀਜਾ ਦੇਖਣਾ ਹੋਵੇਗਾ। ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਤੇ 30 ਅਪ੍ਰੈਲ ਨੂੰ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ’ਚ ਰਾਜ ਭਾਸ਼ਾ ਐਕਟ ਲਾਗੂ ਹੈ। ਅਜਿਹੇ ’ਚ ਸੂਬੇ ’ਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੰਜਾਬੀ ਦਾ ਇਮਤਿਹਾਨ ਪਾਸ ਕਰਨਾ ਲਾਜ਼ਮੀ ਹੈ। ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਬੋਰਡ ਵੱਲੋਂ ਹਰ ਤਿੰਨ ਮਹੀਨੇ ਬਾਅਦ ਇਕ ਵਾਧੂ ਪੰਜਾਬੀ ਪ੍ਰੀਖਿਆ ਲਈ ਜਾਂਦੀ ਹੈ। ਇਹ ਪ੍ਰੀਖਿਆ 10ਵੀਂ ਜਮਾਤ ਦੀ ਹੈ।
Related Posts
ਪਠਾਨਕੋਟ ‘ਚ ਗ੍ਰੇਨੇਡ ਹਮਲੇ ਮਗਰੋੰ ਉਪ ਮੁੱਖ ਮੰਤਰੀ ਰੰਧਾਵਾ ਨੇ ਸੱਦੀ ਬਾਰਡਰ ਜ਼ੋਨ ਦੀ ਮੀਟਿੰਗ, ਰਾਤ ਨੂੰ ਸਖ਼ਤੀ ਵਧਾਉਣ ਦੇ ਹੁਕਮ
ਚੰਡੀਗੜ੍ਹ, 23 ਨਵੰਬਰ (ਦਲਜੀਤ ਸਿੰਘ)- ਪਠਾਨਕੋਟ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਭਰ ‘ਚ ਅਲਰਟ…
ਅਫ਼ਗਾਨਿਸਤਾਨ `ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ, 17 ਅਗਸਤ (ਦਲਜੀਤ ਸਿੰਘ)- ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪਰਿਵਾਰਾਂ ਦੀ ਅਸੁਰੱਖਿਆ…
Invest Punjab Summit ‘ਚ CM ਮਾਨ ਦਾ ਅਹਿਮ ਐਲਾਨ, ‘ਬੇਫ਼ਿਕਰ ਹੋ ਕੇ ਨਿਵੇਸ਼ ਕਰਨ ਕਾਰੋਬਾਰੀ’
ਚੰਡੀਗੜ੍ਹ : ਮੋਹਾਲੀ ‘ਚ 2 ਦਿਨਾ ‘ਪ੍ਰੈਗਰੈੱਸਿਵ ਇਨਵੈਸਟਰਜ਼ ਸਮਿੱਟ-2023’ ਦੀ ਅੱਜ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ…