ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਚੱਲ ਰਹੀ ਵੋਟਿੰਗ ਲਈ ਲੋਕ ਸਵੇਰ ਤੋਂ ਹੀ ਕਤਾਰਾਂ ਵਿਚ ਖੜ੍ਹੇ ਰਹੇ ਤਾਂ ਜੋ ਦਿਨ ਵੇਲੇ ਵਧਦੀ ਗਰਮੀ ਤੋਂ ਬਚ ਸਕਣ। ਬਾਅਦ ਦੁਪਹਿਰ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ, ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ। ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੇ ਬੱਚਿਆ ਤੇ ਪਤੀ ਨੇ ਵੀ ਵੋਟਾਂ ਪਾਈਆਂ।
Related Posts
ਮੋਹਾਲੀ ‘ਚ ‘ਇਨਵੈਸਟ ਪੰਜਾਬ’ ਸੰਮੇਲਨ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਬਿਆਨ
ਜਲੰਧਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ…
ਜ਼ੀਰਕਪੁਰ ‘ਚ ਵਿਧਾਇਕ ਨੇ 3 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਜ਼ੀਰਕਪੁਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ 400 ਹੋਰ ਆਮ ਆਦਮੀ ਕਲੀਨਿਕਾਂ…
ਸੁਮੇਧ ਸੈਣੀ ਦੀ ਗ੍ਰਿਫਤਾਰੀ ਦੇ ਤਾਰ ਬਰਗਾੜੀ ਕਾਂਡ ਨਾਲ ਜੁੜਨ ਦੇ ਆਸਾਰ
ਜਲੰਧਰ, 20 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ…