ਜਲੰਧਰ : ਜਲੰਧਰ ਦੇ ਮਕਸੂਦਾਂ ਥਾਣੇ ‘ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਿਕਆ। ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਥਾਣੇ ਅੰਦਰ ਪਏ ਸਾਰੇ ਵਾਹਨ ਵੀ ਲਪੇਟ ‘ਚ ਆ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਥਾਣੇ ‘ਚ ਮੌਜੂਦ ਕਰੀਬ 20 ਤੋਂ ਜ਼ਿਆਦਾ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਥਾਣੇ ‘ਚ ਮੌਜੂਦ ਕਈ ਲੋਕ ਸੁਣਵਾਈ ਲਈ ਪਹੁੰਚੇ ਸਨ, ਉਨ੍ਹਾਂ ਨੇ ਵੀ ਭੱਜ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ।
Related Posts
ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ
ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ…
ਬਾਂਦਾ ਕਿਸ਼ਤੀ ਹਾਦਸਾ : ਹੁਣ ਤਕ ਕੁੱਲ 11 ਲਾਸ਼ਾ ਬਰਾਮਦ, ਰੈਸਕਿਊ ਆਪਰੇਸ਼ਨ ਜਾਰੀ
ਬਾਂਦਾ– ਉੱਤਰ-ਪ੍ਰਦੇਸ਼ ’ਚ ਬਾਂਦਾ ਜ਼ਿਲ੍ਹੇ ਦੇ ਮਰਕਾ ਥਾਣਾ ਖੇਤਰ ’ਚ ਦੋ ਦਿਨ ਪਹਿਲਾਂ ਯਮੁਨਾ ਨਦੀ ’ਚ ਇਕ ਕਿਸ਼ਤੀ ਡੁੱਬਣ ਦੀ…
NRI ਨੂੰ ਨਿਸ਼ਾਨਾ ਬਣਾਉਣ ਵਾਲਾ ਸਨੈਚਰ ਗ੍ਰਿਫ਼ਤਾਰ
ਅੰਮ੍ਰਿਤਸਰ- ਪੰਜਾਬ ਪੁਲਸ ਨੇ ਐੱਨ. ਆਰ. ਆਈਜ਼. ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਜਾਣਕਾਰੀ ਪੰਜਾਬ…