ਚੰਡੀਗੜ੍ਹ : ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਝੂਠ ਬੋਲਣਾ ਅਤੇ ਸਨਸਨੀ ਪੈਦਾ ਕਰਨ ਆਪ ਮੁਖੀ ਅਰਵਿੰਦ ਕੇਜਰੀਵਾਲ ਦੇ ਡੀਐੱਨਏ ‘ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਹਰੇਕ ਵਰਗ ਨੂੰ ਸਬਜ਼ਬਾਗ ਦਿਖਾਇਆ ਹੈ। ਸ਼ੇਖਾਵਤ ਨੇ ਕਿਹਾ ਕਿ ਕੇਜਰੀਵਾਲ ਹਮੇਸ਼ਾਂ ਮਹਿਲਾ ਸਸ਼ਕਤੀਕਰਣ ਦੀ ਗੱਲ ਕਰਦੇ ਹਨ, ਪਰ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਜੋ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਹੋਇਆ ਉਹ ਪੂਰੀ ਦੁਨੀਆਂ ਨੇ ਦੇਖਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਹਰੇਕ ਔਰਤ ਨੂੰ ਇਕ ਹਜ਼ਾਰ ਰੁਪਏ ਦੇਣ, ਕਾਨੂੰਨ ਵਿਵਸਥਾ ਠੀਕ ਕਰਨ, ਰੇਤ ਦੀ ਕਾਲਾ ਬਜ਼ਾਰੀ ਖ਼ਤਮ ਕਰਨ, ਨਸ਼ਿਆਂ ’ਤੇ ਨਕੇਲ ਪਾਉਣ ਦਾ ਦਾਅਵਾ ਕੀਤਾ ਸੀ, ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਜਿਸ ਕਰਕੇ ਹਰੇਕ ਵਰਗ ਵਿਚ ਨਿਰਾਸ਼ਾ ਦਾ ਆਲਮ ਹੈ। ਸ਼ੇਖਾਵਤ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਹੈਰਾਨ ਕਰਨ ਵਾਲੇ ਨਤੀਜ਼ੇ ਆਉਣਗੇ ਅਤੇ 2027 ਵਿਚ ਭਾਜਪਾ ਪੰਜਾਬ ’ਚ ਸਰਕਾਰ ਬਣਾਏਗੀ।
Related Posts
Punjab ਦੇ ਪੰਜ ਸਾਲਾ ਤੇਗਬੀਰ ਸਿੰਘ ਨੇ ਫਤਿਹ ਕੀਤੀ ਮਾਊਂਟ ਕਿਲੀਮੰਜਾਰੋ, ਬਣਿਆ ਸਭ ਤੋਂ ਘੱਟ ਉਮਰ ਦਾ ਏਸ਼ਿਆਈ
ਚੰਡੀਗੜ੍ਹ : ਰੋਪੜ ਦਾ ਪੰਜ ਸਾਲਾ ਤੇਗਬੀਰ ਸਿੰਘ (Teghbir Singh) ਮਾਊਂਟ ਕਿਲੀਮੰਜਾਰੋ (Mount KiliManjaro) ‘ਤੇ ਚੜ੍ਹਨ ਵਾਲਾ ਸਭ ਤੋਂ ਘੱਟ…
‘ਨਿਤੀਸ਼ ਕੁਮਾਰ ਨੂੰ ਮਿਲਿਆ ਸੀ PM ਦਾ ਆਫਰ ਪਰ…
ਨਵੀਂ ਦਿੱਲੀ : ‘ਜਿਨ੍ਹਾਂ ਨੇਤਾਵਾਂ ਨੇ ਨਿਤੀਸ਼ ਕੁਮਾਰ ਨੂੰ INDI ਗਠਜੋੜ ਦਾ ਰਾਸ਼ਟਰੀ ਕਨਵੀਨਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ,…
ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਕੀਤੇ ਢੇਰ
ਸ੍ਰੀਨਗਰ,12 ਨਵੰਬਰ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ…