ਪਟਿਆਲਾ : ਸੋਮਵਾਰ ਨੂੰ ਸਿਖ਼ਰ ਦੁਪਹਿਰੇ 45 ਡਿਗਰੀ ਤੋਂ ਵੱਧ ਤਾਪਮਾਨ ਦੇ ਬਾਵਜੂਦ ਐੱਨਕੇ ਸ਼ਰਮਾ ਦੇ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜ ਨਹੀਂ ਸਕੇ ਪਰ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰਐੱਸਐੱਸ) ਤੋਂ ਮੁਕਤੀ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ’ਚ ਕਿਹਾ ਸੀ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਹੈ ਅਤੇ ਕਿਹਾ ਸੀ ਕਿ ਜੇ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ’ਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਕ ਅਸਲੀਅਤ ਇਹ ਵੀ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰਐੱਸਐੱਸ ਹਵਾਲੇ ਕੀਤੇ ਹੋਏ ਹਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰਐੱਸਐੱਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।
Related Posts
ਹਿਮਾਚਲ ਪ੍ਰਦੇਸ਼ : ਕੁੱਲੂ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਤੋਂ ਬਾਅਦ ਮਾਰਗ ਬੰਦ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਦੇ ਬਾਅਦ ਇਕ ਸੜਕ ਬੰਦ ਹੋ ਗਈ ਹੈ। ਰਾਜ ਆਫ਼ਤ ਪ੍ਰਬੰਧਨ…
ਰੱਖਿਆ ਮੰਤਰੀ ਰਾਜਨਾਥ ਸਿੰਘ ਅਮਰੀਕੀ ਇੰਡੋ-ਪੈਸੀਫਿਕ ਕਮਾਂਡ ਦੇ ਹੈੱਡਕੁਆਰਟਰ ਦੇ ਦੌਰੇ ਲਈ ਹਵਾਈ ਪਹੁੰਚੇ
ਨਵੀਂ ਦਿੱਲੀ, 13 ਅਪ੍ਰੈਲ (ਬਿਊਰੋ)- ਰੱਖਿਆ ਮੰਤਰੀ ਰਾਜਨਾਥ ਸਿੰਘ ਅਮਰੀਕੀ ਇੰਡੋ-ਪੈਸੀਫਿਕ ਕਮਾਂਡ ਦੇ ਹੈੱਡਕੁਆਰਟਰ ਦੇ ਦੌਰੇ ਲਈ ਹਵਾਈ ਦੇ ਹੋਨੋਲੂਲੂ…
Punjab Weather : ਪ੍ਰਦੂਸ਼ਣ ਵਧਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਈ ਸਮਾਗ, 10 ਨਵੰਬਰ ਤੱਕ ਕੋਈ ਰਾਹਤ ਨਹੀਂ
ਲੁਧਿਆਣਾ : ਪੰਜਾਬ ਦੀ ਸਨਅਤੀ ਰਾਜਧਾਨੀ ਲਗਾਤਾਰ ਤੀਜੇ ਦਿਨ ਵੀ ਪ੍ਰਦੂਸ਼ਣ ਦੀ ਜ਼ਦ ਵਿਚ ਰਹੀ ਜਿਸ ਕਾਰਨ ਏਕਿਊਆਈ ਵੀ 300…