ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਜਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਛੁੱਟੀ ਵਾਲੇ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਮਾਜਰਾ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾ ਜਵਾਬ ਮੰਗਿਆ। ਵਿਧਾਇਕ ਵੱਲੋਂ ਪੇਸ਼ ਹੋਏ ਵਕੀਲ ਨੇ ਚੋਣ ਪ੍ਰਚਾਰ ਲਈ 4 ਜੂਨ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਨੂੰ ਸੁਣੇ ਬਿਨਾਂ ਅਮਰਗੜ੍ਹ ਤੋਂ ‘ਆਪ’ ਵਿਧਾਇਕ ਨੂੰ ਰਾਹਤ ਦੇਣ ਦਾ ਇੱਛੁਕ ਨਹੀਂ ਹੈ।
Related Posts
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੁਪਹਿਰ ਤੋਂ ਪਹਿਲਾਂ ਵਿਜੀਲੈਂਸ ਅੱਗੇ ਪੇਸ਼ ਹੋਣ ਦੇ ਹੁਕਮ
ਐੱਸ.ਏ.ਐਸ.ਨਗਰ, 21 ਸਤੰਬਰ- ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਸਮਾਲ…
ਜਨਮਦਿਨ ਦੀ ਪਾਰਟੀ ਤੋਂ ਆ ਰਹੇ 4 ਦੋਸਤਾਂ ਦੀ ਕਾਰ ਨਹਿਰ ‘ਚ ਡਿੱਗੀ, ਦੋ ਅਜੇ ਵੀ ਲਾਪਤਾ
ਜਗਰਾਉਂ/ ਹਠੂਰ : ਦੇਰ ਰਾਤ ਜਨਮ ਦਿਨ ਪਾਰਟੀ ਤੋਂ ਆ ਰਹੇ ਦੋਸਤਾਂ ਦੀ ਕਾਰ ਇਲਾਕੇ ਦੇ ਪਿੰਡਾਂ ਡੱਲਾ ਦੀ ਨਹਿਰ…
ਫਤਹਿਗੜ੍ਹ ਸਾਹਿਬ ਤੋਂ ਬਸਪਾ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਨਾਮਜ਼ਦਗੀ ਕਾਗਜ਼ ਭਰੇ
ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ…