ਚੰਡੀਗੜ੍ਹ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ‘ਸ੍ਰੀ ਰਾਮ ਕਰੱਸ਼ਰ’ ਸ਼ਾਮਲ ਹਨ। ਛਾਪਿਆਂ ਦੌਰਾਨ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।
Related Posts
‘ਗੁੰਡਾਗਰਦੀ ਕਰ ਰਹੀ ਮੋਦੀ ਸਰਕਾਰ, ਨਹੀਂ ਦੇ ਰਹੀ ਪੰਜਾਬ ਦੇ ਹੱਕ…’; ਸੰਗਰੂਰ ‘ਚ ਰੋਡ ਸ਼ੋਅ ਦੌਰਾਨ ਭਾਜਪਾ ‘ਤੇ ਭੜਕੇ ਕੇਜਰੀਵਾਲ
ਸੰਗਰੂਰ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ…
ਪੰਜਾਬ ਦੀ ਖੇਤੀਬਾੜੀ ਨੀਤੀ ਬਣਾਉਣ ਸਬੰਧੀ ਮਸਲੇ
ਡਾ. ਗਿਆਨ ਸਿੰਘਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2023-24 ਦੇ ਮਾਲੀ ਸਾਲ ਦੇ…
ਕੰਪਲੈਕਸ ਵਿਚ ਮੀਡੀਆ ਦੇ ਜਾਣ ‘ਤੇ ਲਗਾਈ ਪਾਬੰਦੀ
ਲੁਧਿਆਣਾ, 24 ਦਸੰਬਰ (ਬਿਊਰੋ)- ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵਲੋਂ ਅਦਾਲਤੀ ਕੰਪਲੈਕਸ ਵਿਚ ਮੀਡੀਆ ਦੇ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ…