ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲਗਾਤਾਰ ਤਰੱਕੀਆਂ ਕਰ ਰਿਹਾ ਹੈ। ਇਸੇ ਤਰ੍ਹਾਂ ਉੱਤਰਾਖੰਡ ਵੀ ਤਰੱਕੀਆਂ ਦੀ ਰਾਹ ‘ਤੇ ਹੈ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਜਿੱਥੇ ਦੁਨੀਆਂ ਭਰ ਤੋਂ ਲੋਕ ਚਾਰ ਧਾਮ ਦੀ ਯਾਤਰਾ ਲਈ ਉਤਰਾਖੰਡ ਆਉੰਦੇ ਹਨ ਉੱਥੇ ਹੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ ਦਰਸ਼ਨਾਂ ਲਈ ਵੀ ਸੰਗਤਾਂ ਵੱਡੀ ਤਾਦਾਦ ਵਿੱਚ ਪਹੁੰਚਦੀਆਂ ਹਨ। ਉੱਤਰਾਖੰਡ ਸਰਕਾਰ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਹੋਇਆਂ ਹਰ ਯੋਗ ਪ੍ਰਬੰਧ ਕਰਦੀ ਹੈ।
Related Posts
ਰਿਆਣੇ ਦੇ ਕਿਸਾਨਾਂ ‘ਤੇ ਵਹਿਸ਼ੀ ਪੁਲਿਸ ਅੱਤਿਆਚਾਰ ਵਿਰੁੱੱਧ ‘ਤੇ, ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ‘ਚ 56 ਥਾਂਈਂ ਸੜਕਾਂ ਜਾਮ ਅਤੇ 705 ਥਾਂਈਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ
ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਬੀਤੇ ਦਿਨ ਕਰਨਾਲ ਲਾਗੇ ਹਰਿਆਣੇ ਦੇ ਭਾਜਪਾ ਮੁੱਖ ਮੰਤਰੀ ਖੱਟੜ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਲਈ ਇਕੱਠੇ ਹੋਏ…
ਚੀਨ ਦੇ ਵਿਦੇਸ਼ ਮੰਤਰੀ ਨੇ ਕੀਤੀ ਐਸ. ਜੈਸ਼ੰਕਰ ਨਾਲ ਮੁਲਾਕਾਤ
ਨਵੀਂ ਦਿੱਲੀ, 25 ਮਾਰਚ (ਬਿਊਰੋ)- ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਵਫ਼ਦ ਪੱਧਰੀ ਗੱਲਬਾਤ ਲਈ ਵਿਦੇਸ਼ ਮੰਤਰੀ ਐਸ. ਜੈਸ਼ੰਕਰ…
Punjabi singer AP Dhillon: ਕੈਨੇਡਾ: ਗਾਇਕ ਏਪੀ ਢਿਲੋਂ ਦੇ ਘਰ ਗੋਲੀਬਾਰੀ ਦਾ ਇਕ ਸ਼ੱਕੀ ਕਾਬੂ
ਵੈਨਕੂਵਰ, ਦੋ ਮਹੀਨੇ ਪਹਿਲਾਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿੱਚ ਪੰਜਾਬੀ ਗਾਇਕ ਤੇ ਰੈਪਰ ਏਪੀ ਢਿਲੋਂ ਦੇ…