‘ਅੰਮ੍ਰਿਤਪਾਲ ਸਿੰਘ ਦੇ ਪਿੱਛੇ RSS ਦਾ ਹੱਥ, ਅਸੀਂ ਉਸ ਨੂੰ ਬੰਦੀ ਸਿੱਖ ਨਹੀਂ ਮੰਨਦੇ’-ਖਡੂਰ ਸਾਹਿਬ ‘ਚ ਬੋਲੇ ਸੁਖਬੀਰ ਬਾਦਲ

ਤਰਨਤਾਰਨ। ‘ਕੁਝ ਤਾਕਤਾਂ ਪੰਜਾਬ ਨੂੰ ਮੁੜ ਅੱਗ ਦੀ ਭੱਠੀ ‘ਚ ਸੁੱਟਣਾ ਚਾਹੁੰਦੀਆਂ ਹਨ। ਇਸ ਪਿੱਛੇ ਆਰਐਸਐਸ ਦਾ ਸਿੱਧਾ ਹੱਥ ਹੈ। ਵੱਖਵਾਦੀ ਸੋਚ ਰੱਖਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਆਰ.ਐਸ.ਐਸ. ਵੱਲੋਂ ਚੋਣਾਂ ਲੜਨ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਸਿੱਖਾਂ ਨੂੰ ਦੋ ਵਰਗਾਂ ਵਿੱਚ ਵੰਡਿਆ ਜਾ ਸਕੇ।

ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਬੜੀ ਮੁਸ਼ਕਲ ਨਾਲ ਸ਼ਾਂਤੀ ਦੀ ਲੀਹ ’ਤੇ ਆਇਆ ਹੈ ਪਰ ਕੁਝ ਲੋਕ ਇਸ ਨੂੰ ਮੁੜ ਅੱਗ ਦੀ ਭੱਠੀ ਵਿੱਚ ਸੁੱਟਣਾ ਚਾਹੁੰਦੇ ਹਨ।

Leave a Reply

Your email address will not be published. Required fields are marked *