ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ, 10 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ

sikh/nawanpunjab.com

ਜੈਤੋ, 26 ਅਗਸਤ (ਦਲਜੀਤ ਸਿੰਘ)- ਸਾਲ 2015 ’ਚ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਸਬੰਧਿਤ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਾ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ’ਚ ਚੱਲ ਰਿਹਾ ਹੈ । ਅੱਜ ਪੁਲਸ ਜ਼ਿਲ੍ਹਾ ਤਰਨਤਾਰਨ ਦੇ 10 ਸਿੰਘਾਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਜਸਬੀਰ ਸਿੰਘ ਬੱਚੜੇ ਪ੍ਰੈੱਸ ਸਕੱਤਰ, ਦਿਲਬਾਗ ਸਿੰਘ ਸ਼ੇਰੋਂ ਬਲਾਕ ਪ੍ਰਧਾਨ ਦੀ ਅਗਵਾਈ ’ਚ ਮੇਹਰ ਸਿੰਘ ਤਲਵੰਡੀ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ ਤੇ ਪ੍ਰਭਜੋਤ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਜਥੇ ਨੂੰ ਸਿਮਰਨਜੀਤ ਸਿੰਘ ਮਾਨ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸੁਚੱਜੇ ਢੰਗ ਨਾਲ ਨਿਭਾਈ। ਜਥੇਦਾਰ ਦਰਸ਼ਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰਇਤਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।

Leave a Reply

Your email address will not be published. Required fields are marked *