ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ-ਏ-ਆਜ਼ਾਦੀ ਉਸਾਰੀ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ ਤੇ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।ਹਮਦਰਦ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਨੂੰ ਇਸ ਕੇਸ ‘ਚ ਫਸਾਇਆ ਜਾ ਰਿਹਾ ਹੈ, ਇਸ ਲਈ ਐਫਆਈਆਰ ਰੱਦ ਕੀਤੀ ਜਾਵੇ ਤੇ ਮੰਗ ਕੀਤੀ ਹੈ ਕਿ ਜਦੋਂ ਤਕ ਇਹ ਪਟੀਸ਼ਨ ਹਾਈ ਕੋਰਟ ‘ਚ ਵਿਚਾਰ ਅਧੀਨ ਹੈ, ਇਸ ਐਫਆਈਆਰ ’ਤੇ ਰੋਕ ਲਗਾਈ ਜਾਵੇ।
Related Posts
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
ਜੰਮੂ, 23 ਜੂਨ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ…
ਵਿਦੇਸ਼ਾਂ ‘ਚ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕ ਹੁਣ ਲੈ ਸਕਦੇ ਹਨ ਸ਼ਕਤੀਵਰਧਕ ਖ਼ੁਰਾਕ
ਨਵੀਂ ਦਿੱਲੀ, 12 ਮਈ- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦਾ ਕਹਿਣਾ ਹੈ ਕਿ ਭਾਰਤੀ ਨਾਗਰਿਕ ਅਤੇ ਵਿਦੇਸ਼ ਯਾਤਰਾ ਕਰਨ ਵਾਲੇ…
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅੱਜ…