ਪਟਿਆਲਾ : ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ (Neena Mittal) ਨੇ ਵੋਟ ਪਾਉਣ ਦੀ ਵੀਡਿਓ ਇੰਟਰਨੈੱਟ ਮੀਡੀਆ ‘ਤੇ ਸਾਂਝੀ ਕੀਤੀ ਹੈ। ਪੋਲਿੰਗ ਬੂਥ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ। ਵਿਧਾਇਕ ਵੱਲੋਂ ਸਾਂਝੀ ਕੀਤੀ ਗਈ ਵੀਡਿਓ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਇਹ ਵੀਡੀਓ ਕੁਝ ਹੀ ਸਮੇਂ ਬਾਅਦ ਡਿਲੀਟ ਕਰ ਦਿੱਤੀ ਗਈ ਹੈ।
ਉੱਥੇ ਹੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੋਲਿੰਗ ਬੂਥ ਦੇ ਅੰਦਰ ਮੋਬਾਇਲ ਲੈ ਕੇ ਜਾਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਹੈ। ਜੇਕਰ ਕਿਤੇ ਅਜਿਹਾ ਹੋਇਆ ਹੈ ਤਾਂ ਇਸ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਵੀ ਜਰੂਰ ਕੀਤੀ ਜਾਵੇਗੀ।