ਸ੍ਰੀ ਮੁਕਤਸਰ ਸਾਹਿਬ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਨਾਲ ਮੁਕਤਸਰ ਵਿਚ ਵੋਟ ਪਾਈ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਵਿਚ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਉਹ ਆਪਣੀ ਵੋਟ ਪਾਉਣ ਲਈ ਮੁਕਤਸਰ ਆਏ ਹਨ। ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਰੋਕਣ ਦਾ ਦਾਅਵਾ ਕਰ ਕੇ ਸੱਤਾ ‘ਚ ਆਈ ਪਾਰਟੀ ਨਸ਼ੇ ਵੇਚ ਕੇ ਵੋਟਾਂ ਹਾਸਿਲ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਗੱਠਜੋੜ ਦੀ ਸਰਕਾਰ ਬਣੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਉਨ੍ਹਾਂ ਨੇ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕੀਤਾ ਹੈ। ਕਾਂਗਰਸ ਪ੍ਰਤੀ ਲੋਕਾਂ ‘ਚ ਜੋਸ਼ ਦੇਖਣ ਨੂੰ ਮਿਲਿਆ। ਉਨ੍ਹਾਂ ਬਾਦਲਾਂ ‘ਤੇ ਬੋਲਦਿਆਂ ਕਿਹਾ ਕਿ ਵਿਧਾਨ ਸਭਾ ਵਾਂਗ ਇਸ ਵਾਰ ਵੀ ਬਾਦਲ ਪਰਿਵਾਰ ਨੂੰ ਸੰਸਦ ‘ਚੋਂ ਬਾਹਰ ਕਰ ਦਿੱਤਾ ਜਾਵੇਗਾ।
Related Posts
ਨਾਰਵੇ ’ਚ ਸਿਰਫਿਰੇ ਵਿਅਕਤੀ ਨੇ ਤੀਰ-ਕਮਾਨ ਨਾਲ ਕੀਤਾ ਹਮਲਾ, 5 ਲੋਕਾਂ ਦੀ ਮੌਤ
ਕੋਪੇਨਹੇਗਨ/ਡੈਨਮਾਰਕ, 14 ਅਕਤੂਬਰ (ਦਲਜੀਤ ਸਿੰਘ)- ਨਾਰਵੇ ਦੇ ਇਕ ਛੋਟੇ ਸ਼ਹਿਰ ਵਿਚ ਇਕ ਸਿਰਫਿਰੇ ਵਿਅਕਤੀ ਨੇ ਦੁਕਾਨਦਾਰਾਂ ’ਤੇ ਤੀਰ-ਕਮਾਨ ਨਾਲ ਹਮਲਾ ਕਰ…
ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ
ਫ਼ਤਹਿਗੜ੍ਹ ਸਾਹਿਬ – ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ…
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
ਚੰਡੀਗੜ੍ਹ, 25 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ…