ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਵਿਚ ਅੱਜ ਸਵੇਰੇ 11 ਵਜੇ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਅਤੇ ਸੱਤ ਰਾਜਾਂ ਦੀਆਂ 57 ਸੀਟਾਂ ‘ਤੇ ਕਰੀਬ 26.30 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਪੜਾਅ ਵਿੱਚ ਵਾਰਾਨਸੀ ਸੰਸਦੀ ਹਲਕੇ ਵਿੱਚ ਵੀ ਵੋਟਿੰਗ ਹੋ ਰਹੀ ਹੈ, ਜਿੱਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਚੋਣ ਲੜ ਰਹੇ ਹਨ। ਇਸ ਗੇੜ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ, ਪੰਜਾਬ ਦੀਆਂ ਸਾਰੀਆਂ 13, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ ਅੱਠ, ਉੜੀਸਾ ਦੀਆਂ ਛੇ ਅਤੇ ਝਾਰਖੰਡ ਦੀਆਂ ਤਿੰਨ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਉੜੀਸਾ ਦੀਆਂ ਬਾਕੀ 42 ਵਿਧਾਨ ਸਭਾ ਸੀਟਾਂ ਲਈ ਚੋਣਾਂ ਅਤੇ ਹਿਮਾਚਲ ਪ੍ਰਦੇਸ਼ ਦੀਆਂ ਛੇ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਵੀ ਨਾਲੋ-ਨਾਲ ਹੋ ਰਹੀਆਂ ਹਨ।
Related Posts
ਠੇਕਾ ਕਾਮਿਆਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਕੀਤੇ ਜਾਮ
ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਦਲਜੀਤ ਸਿੰਘ)- ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ…
ਕਰਵਾ ਚੌਥ ‘ਤੇ ਲਗਾਈ ਗਈ ਮਹਿੰਦੀ ਦੀ ਸਟਾਲ
ਕਰਵਾ ਚੌਥ ਦੇ ਵਰਤ ਨੂੰ ਲੈ ਕੇ ਉਤਸ਼ਾਹ ਦੇਖਿਆ ਜਾ ਰਿਹਾ ਹੈ, ਜੋ ਕਿ ਦੁਆਰਾ ਆਪਣੇ ਪਤੀਆਂ ਦੀ ਲੰਬੀ ਉਮਰ…
ਸਰਕਾਰ ਚਾਹੁੰਦੀ ਹੈ ਕਿ ਕਿਸਾਨ ਖੇਤੀ ਛੱਡ ਦੇਣ : ਰਾਕੇਸ਼ ਟਿਕੈਤ
ਔਰੰਗਾਬਾਦ, 12 ਅਪ੍ਰੈਲ (ਬਿਊਰੋ)- ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਸਰਕਾਰ ਚਾਹੁੰਦੀ ਹੈ…