ਫਿਰੋਜ਼ਪੁਰ, ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਵੋਟ ਪਾਉਣ ਦੀ ਕਥਿਤ ਤੌਰ ‘ਤੇ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਦੀ ਗੁਰੂਹਰਸਹਾਏ ਦੇ ਪਿੰਡ ਜੀਵਾ ਰਾਏ ਵਿੱਚ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਸਮੇਂ ਅਣਪਛਾਤੇ ਨੇ ਵੀਡੀਓ ਬਣਾਈ ਸੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਾਅਦ ਵਿੱਚ ਕੰਬੋਜ ਨੇ ਵੀਡੀਓ ਵਾਇਰਲ ਕਰ ਦਿੱਤੀ। ਕੰਬੋਜ ਅਤੇ ਅਣਪਛਾਤੇ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਹਨ।
Related Posts
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
ਐੱਸ.ਏ.ਐੱਸ. ਨਗਰ, 17 ਜੂਨ, (ਦਲਜੀਤ ਸਿੰਘ)- ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ ਕਰਨ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ…
ਪੰਜਾਬ ਵਿਚ 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ
ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਗਹਿਰਾਏ ਬਿਜਲੀ ਸੰਕਟ ਵਿਚਕਾਰ ਪੀ.ਐਸ.ਪੀ.ਸੀ.ਐਲ. ਵਲੋਂ ਨਵਾਂ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ…
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਏ ਪੰਜਾਬ
ਚੰਡੀਗੜ੍ਹ, 19 ਦਸੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਭਾਰਤ ਪਰਤ ਆਏ ਹਨ। ਭਾਰਤ ਪਰਤਦਿਆਂ ਹੀ…