ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਬੁੱਧਵਾਰ ਰਾਤ ਨੂੰ ਭਾਰੀ ਮੀਂਹ ਤੇ ਝੱਖੜ ਕਾਰਨ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ, ਟਾਵਰ ਡਿੱਗ ਗਏ ਤੇ ਦਰੱਖਤ ਪੁੱਟੇ ਗਏ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਮੀਂਹ ਤੇ ਝੱਖੜ ਕਾਰਨ ਚੰਡੀਗੜ੍ਹ, ਪੰਚਕੂਲਾ, ਮੁਹਾਲੀ, ਪਟਿਆਲਾ ਅਤੇ ਲੁਧਿਆਣਾ ਦੇ ਕਈ ਇਲਾਕਿਆ ’ਚ ਬਿਜਲੀ ਗੁੱਲ ਰਹੀ। ਲੁਧਿਆਣਾ ਦੀ ਘੁਮਾਰ ਮੰਡੀ ਅਤੇ ਸਿਵਲ ਲਾਈਨ ਵਿੱਚ 8-10 ਘੰਟੇ ਤੋਂ ਵੱਧ ਸਮੇਂ ਤੋਂ ਬਿਜਲੀ ਨਹੀਂ ਅਤੇ ਵੋਲਟੇਜ ਵਿੱਚ ਉਤਰਾਅ-ਚੜ੍ਹਾਅ ਰਿਹਾ। ਸਾਹਨੇਵਾਲ ਖੇਤਰ ਵਿੱਚ 62 ਬਿਜਲੀ ਦੇ ਖੰਭੇ ਤੇਜ਼ ਹਨੇਰੀ ਕਾਰਨ ਡਿੱਗ ਗਏ, ਜਿਸ ਕਾਰਨ ਸਾਹਨੇਵਾਲ, ਗਿਆਸਪੁਰਾ ਅਤੇ ਕੰਗਣਵਾਲ ਖੇਤਰਾਂ ਵਿੱਚ ਬਿਜਲੀ ਨਹੀਂ। ਸ਼ਹਿਰ ਦੇ ਇਲਾਕਿਆਂ ਵਿੱਚ ਦਰੱਖਤ ਡਿੱਗਣ ਨਾਲ ਤਾਰਾਂ ਟੁੱਟ ਗਈਆਂ ਅਤੇ ਕਈ ਘੰਟੇ ਬਿਜਲੀ ਨਹੀਂ ਆਈ। ਪਟਿਆਲਾ ਦੇ ਕਈ ਇਲਾਕਿਆਂ ’ਚ ਰਾਤ ਨੂੰ ਬਿਜਲੀ ਗੁੱਲ ਰਹੀ।
Related Posts
SKM ਨੇ ਕਿਸਾਨੀ ਮਸਲਿਆਂ ‘ਤੇ PM Modi, ਅਮਿਤ ਸ਼ਾਹ ਸਮੇਤ ਭਾਜਪਾ ਦੇ ਸਿਰਮੌਰ ਆਗੂਆਂ ਨੂੰ ਦਿੱਤਾ ਗੱਲਬਾਤ ਦਾ ਸੱਦਾ
ਚੰਡੀਗੜ੍ਹ : ਕਿਸਾਨੀ ਮਸਲਿਆਂ ‘ਤੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੇ ਸਿਰਮੌਰ ਆਗੂਆਂ ਨੂੰ…
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ
ਜਲੰਧਰ, 16 ਫਰਵਰੀ (ਬਿਊਰੋ)- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ…
ਗੁਰਸ਼ਰਨ ਸਿੰਘ ਨਾਟ ਉਤਸਵ : ‘5th day ਵਕਤ ਤੈਨੂੰ ਸਲਾਮ’ ਨਾਟਕ ਨੇ ਦਿੱਤਾ ਵਹਿਮਾਂ ਤੋਂ ਮੁਕਤੀ ਦਾ ਸੰਦੇਸ਼
ਚੰਡੀਗੜ੍ਹ, 9 ਨਵੰਬਰ :ਪੰਜ ਦਿਨਾ ‘ਗੁਰਸ਼ਰਨ ਸਿੰਘ ਨਾਟ ਉਤਸਵ’ ਦੇ ਅੰਤਿਮ ਦਿਨ ਆਯੋਜਿਕ ਟੀਮ ਸੁਚੇਤਕ ਰੰਗਮੰਚ ਮੋਹਾਲੀ ਵੱਲੋਂ ਸੀ. ਟੀ.…