ਨਵੀਂ ਦਿੱਲੀ : ਅੱਜ ਐਨਡੀਏ ਸੰਸਦੀ ਦਲ ਦੀ ਪਹਿਲੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਗੱਠਜੋੜ ਪਾਰਟੀ ਦਾ ਆਗੂ ਚੁਣ ਲਿਆ ਗਿਆ। ਪ੍ਰਧਾਨ ਮੰਤਰੀ ਜਿਵੇਂ ਹੀ ਸੰਸਦ ਭਵਨ ਵਿੱਚ ਆਏ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਦੇ ਸੰਵਿਧਾਨ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਸੰਵਿਧਾਨ ਨੂੰ ਮੱਥੇ ‘ਤੇ ਲਗਾ ਕੇ ਸਲਾਮੀ ਦਿੱਤੀ।
ਭਾਜਪਾ ਨੇਤਾ ਰਾਜਨਾਥ ਸਿੰਘ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਚੁਣਨ ਦਾ ਪ੍ਰਸਤਾਵ ਰੱਖਿਆ। ਐਨਡੀਏ ਪਾਰਟੀ ਦੇ ਨੇਤਾ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਚੁਣਨ ਦੇ ਪ੍ਰਸਤਾਵ ‘ਤੇ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ।