ਨਵੀਂ ਦਿੱਲੀ : NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਪਹੁੰਚੇ। ਉਹ ਇੱਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਆਏ ਸਨ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂ ਨੂੰ ਗੁਲਦਸਤਾ ਭੇਟ ਕੀਤਾ। ਅਡਵਾਨੀ ਦੀ ਬੇਟੀ ਪ੍ਰਤਿਭਾ ਵੀ ਉੱਥੇ ਮੌਜੂਦ ਸੀ।
ਇਸ ਤੋਂ ਬਾਅਦ ਉਹ ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੂੰ ਮਿਲਣ ਆਏ ਹਨ। ਪਤਾ ਲੱਗਾ ਹੈ ਕਿ ਭਾਜਪਾ ਨੂੰ 2 ਸੀਟਾਂ ਤੋਂ ਲੈ ਕੇ ਸਰਕਾਰ ਬਣਾਉਣ ਲਈ ਬਹੁਮਤ ਹਾਸਲ ਕਰਨ ਵਿਚ ਦੋਵਾਂ ਆਗੂਆਂ ਦੀ ਵੱਡੀ ਭੂਮਿਕਾ ਰਹੀ ਹੈ।