ਅੰਮ੍ਰਿਤਸਰ : ਬੀਐਸਐਫ ਤੇ ਕਸਟਮ ਵਿਭਾਗ ਨੇ ਸ਼ਨਿਚਰਵਾਰ ਸਵੇਰੇ ਅਟਾਰੀ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ 461 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨਾਂ ਰਾਹੀਂ ਇਸ ਇਲਾਕੇ ‘ਚ ਕਿਧਰੇ ਡਰੋਨ ਦੀ ਖੇਪ ਸੁੱਟੀ ਹੈ। ਇਸ ਤੋਂ ਬਾਅਦ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਇਲਾਕੇ ‘ਚ ਸਰਚ ਅਭਿਆਨ ਚਲਾਇਆ ਤੇ ਕਰੀਬ ਦੋ ਘੰਟੇ ਬਾਅਦ ਪਲਾਸਟਿਕ ਦਾ ਡੱਬਾ ਬਰਾਮਦ ਕੀਤਾ। ਜਦੋਂ ਡੱਬੇ ਨੂੰ ਕਬਜ਼ੇ ‘ਚ ਲੈ ਕੇ ਵਜ਼ਨ ਦੀ ਜਾਂਚ ਕੀਤੀ ਗਈ ਤਾਂ ਇਸ ਦਾ ਵਜ਼ਨ 507 ਗ੍ਰਾਮ ਸੀ। ਕੰਟੇਨਰ ਦੇ ਵਿਚਕਾਰ ਰੱਖੀ ਗਈ ਹੈਰੋਇਨ ਦਾ ਵਜ਼ਨ 461 ਗ੍ਰਾਮ ਸੀ, ਜਿਸ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਭਾਰਤੀ ਸਮੱਗਲਰਾਂ ਨੂੰ ਭੇਜਿਆ ਸੀ। ਫਿਲਹਾਲ ਬੀਐਸਐਫ ਤੇ ਕਸਟਮ ਵਿਭਾਗ ਦੇ ਅਧਿਕਾਰੀ ਸਰਹੱਦੀ ਖੇਤਰ ‘ਚ ਰਹਿੰਦੇ ਪੁਰਾਣੇ ਸਮੱਗਲਰਾਂ ਦੇ ਰਿਕਾਰਡ ਦੀ ਜਾਂਚ ਕਰ ਰਹੇ ਹਨ।
Related Posts
ਪੰਜਾਬ ਭਰ ਵਿੱਚ ਮੌਨਸੂਨ ਨੇ ਦਿੱਤੀ ਦਸਤਕ
ਚੰਡੀਗੜ੍ਹ, ਪੰਜਾਬ ਵਿੱਚ ਅੱਜ ਸਵੇਰੇ ਮੀਂਹ ਦੇ ਨਾਲ ਮੌਨਸੂਨ ਨੇ ਸੂਬੇ ਭਰ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਤੜਕਸਾਰ ਸ਼ੁਰੂ…
ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਜਿਹੜੇ ਫੁੱਲ ਨੇ ਖ਼ੁਸ਼ਬੂ ਨਾਲ ਇਨਸਾਨੀਅਤ ਨੂੰ ਸ਼ਰਸਾਰ ਕਰਨਾ ਹੋਵੇ, ਜਿਸ ਬੂਟੇ ਨੇ ਫਲ ਦੇਣੇ ਹੋਣ, ਜਿਸ ਰੁੱਖ ਨੇ ਸੰਘਣੀ…
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
ਅੰਮ੍ਰਿਤਸਰ, 16 ਸਤੰਬਰ (ਦਲਜੀਤ ਸਿੰਘ)- ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ…