ਚੰਡੀਗੜ੍ਹ : ਕੈਨੇਡਾ ਵਿੱਚ ਬੈਠੇ ਅੱਤਵਾਦੀ ਗੋਲਡੀ ਬਰਾੜ ਦੀ ਇੱਕ ਆਡੀਓ ਵਾਇਰਲ ਹੋ ਰਹੀ ਹੈ। ਆਡੀਓ ‘ਚ ਬੋਲਣ ਵਾਲਾ ਵਿਅਕਤੀ ਖੁਦ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਆਡੀਓ ‘ਚ ਬੋਲਣ ਵਾਲੇ ਵਿਅਕਤੀ ਦੀ ਆਵਾਜ਼ ਗੋਲਡੀ ਬਰਾੜ ਦੀ ਹੈ।
ਪਰ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਆਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਡੀਓ ‘ਚ ਗੋਲਡੀ ਦਾਅਵਾ ਕਰ ਰਿਹਾ ਹੈ ਕਿ ਸਿੱਧੂ ਮੂਸੇਵਾਲਾ 5 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਸ਼ੋਅ ਕਰਨ ਜਾ ਰਿਹਾ ਸੀ, ਇਸ ਲਈ ਉਸ ਨੇ ਉਸ ਨੂੰ ਮਾਰ ਦਿੱਤਾ।