ਚੰਡੀਗੜ੍ਹ -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਧਰ ਚੰਡੀਗੜ੍ਹ ਵਿੱਚ ਵੀ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਯੂਟੀ ਦੇ ਸਾਰੇ ਵਿੱਦਿਅਕ ਅਦਾਰੇ, ਬੋਰਡ, ਕਾਰਪੋਰੇਸ਼ਨ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
Related Posts
27 ਸਤੰਬਰ ਨੂੰ ਦਿਖੇਗੀ ਕਿਸਾਨਾਂ ਦੀ ਤਾਕਤ, ਜੰਗੀ ਪੱਧਰ ‘ਤੇ ਤਿਆਰੀਆਂ
ਅੰਮ੍ਰਿਤਸਰ, 21 ਸਤੰਬਰ (ਦਲਜੀਤ ਸਿੰਘ)- ਸੰਯੁਕਤ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਬਾਬਤ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ…
ਪਟਿਆਲਾ ਪਹੁੰਚੇ ਖੇਡ ਮੰਤਰੀ ਅਨੁਰਾਗ ਠਾਕੁਰ
ਪਟਿਆਲਾ, 17 ਦਸੰਬਰ- ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਪਟਿਆਲਾ ਵਿਖੇ ਪਹੁੰਚੇ। ਇੱਥੇ ਉਨ੍ਹਾਂ ਵਲੋਂ ਨੇਤਾਜੀ ਸੁਭਾਸ਼…
ਕੰਟਰੈਕਟ ਕੰਪਨੀ ਮਾਲਕ ਕਤਲ ਮਾਮਲੇ ‘ਚ ਇਕ ਗ੍ਰਿਫ਼ਤਾਰ
ਪਟਿਆਲਾ: ਬੀਤੇ ਦਿਨੀਂ ਐੱਸ ਐੱਸ ਪ੍ਰੋਵਾਈਡਰਸ ਦੇ ਮਾਲਕ ਦਰਸ਼ਨ ਸਿੰਗਲਾ ਦੇ ਕਤਲ ਮਾਮਲੇ ਵਿਚ ਪਟਿਆਲਾ ਪੁਲਿਸ ਨੇ ਇਕ ਵਿਅਕਤੀ ਨੂੰ…