ਨਵੀਂ ਦਿੱਲੀ, ਆਪਣੇ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਨੇ ਅੱਜ ‘ਪ੍ਰਧਾਨ ਮੰਤਰੀ ਕਿਸਾਨ ਨਿਧੀ’ ਫੰਡ ਦੀ 17ਵੀਂ ਕਿਸ਼ਤ ਨੂੰ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ’ਤੇ ਦਸਤਖ਼ਤ ਕੀਤੇ। ਇਸ ਨਾਲ 9.3 ਕਰੋੜ ਕਿਸਾਨਾਂ ਨੂੰ ਲਗਪਗ 20,000 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਫੰਡ ਜਾਰੀ ਕਰਨ ਲਈ ਫਾਈਲ ’ਤੇ ਦਸਤਖਤ ਕਰਨ ਬਾਅਦ ਸ੍ਰੀ ਮੋਦੀ ਨੇ ਕਿਹਾ, ‘ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਹੋਰ ਵੀ ਕੰਮ ਕਰਦੇ ਰਹਿਣਾ ਚਾਹੁੰਦੇ ਹਾਂ।’
Related Posts
ਭਾਜਪਾ ਆਗੂ ਗੁਮਟਾਲਾ ਤੇ ਸਾਬਕਾ ਏਆਈਜੀ ਉੱਪਲ ਸਣੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ…
ਹੰਕਾਰ ’ਚ ਨਾ ਆਉਣ ਲੀਡਰ, ਲੋਕਾਂ ਨੇ ਸੁਖਬੀਰ, ਸਿੱਧੂ, ਚੰਨੀ ਵਰਗਿਆਂ ਨੂੰ ਹਰਾ ਕੇ ਘਰਾਂ ’ਚ ਬਿਠਾਇਆ : CM ਮਾਨ
ਜਲੰਧਰ/ਸੰਗਰੂਰ (ਸੁਨੀਲ ਧਵਨ, ਬੇਦੀ, ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਸਾਰੇ…
ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆ ਦੀ ਜ਼ਿੰਮੇਵਾਰੀ
ਕੋਟਕਪੂਰਾ, 10 ਨਵੰਬਰ-ਕੋਟਕਪੂਰਾ ‘ਚ ਅੱਜ ਸਵੇਰੇ ਗੋਲੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਕਰ ਦਿੱਤੀ ਗਈ…