ਇੰਫਾਲ, ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਮਸ਼ਕੂਕ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।
Related Posts
ਆਗਰਾ ’ਚ ਸ਼ਾਹਜਹਾਂ ਦੇ ਮਕਬਰੇ ’ਤੇ 1381 ਮੀਟਰ ਲੰਬੀ ਚਾਦਰ ਚੜ੍ਹੀ
ਆਗਰਾ, 2 ਮਾਰਚ (ਬਿਊਰੋ)- ਆਗਰਾ ਦੇ ਤਾਜ ਮਹਿਲ ਵਿਖੇ ਮੁਗਲ ਬਾਦਸ਼ਾਹ ਸ਼ਾਹਜਹਾਂ ਦੇ 367ਵੇਂ ਉਰਸ ਦੇ ਤੀਜੇ ਅਤੇ ਆਖਰੀ ਦਿਨ…
ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਕੈਰੋਂ-ਇਆਲੀ ਸਣੇ ਕਈ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦਿਆਂ 10 ਸੀਨੀਅਰ ਆਗੂਆਂ ਨੂੰ…
ਹਰਿਆਣਾ ਦੇ ਪਲਵਲ ’ਚ ਆਟੋ ਤੇ ਸਕੂਲ ਬੱਸ ’ਚ ਟੱਕਰ, ਵਿਆਹ ਸਮਾਗਮ ਤੋਂ ਪਰਤ ਰਹੇ 5 ਲੋਕਾਂ ਦੀ ਮੌਤ
ਪਲਵਲ- ਹਰਿਆਣਾ ਦੇ ਪਲਵਲ ’ਚ ਅੱਜ ਸਵੇਰੇ ਸਕੂਲ ਬੱਸ ਅਤੇ ਆਟੋ ਵਿਚਾਲੇ ਟੱਕਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।…