ਅੰਮ੍ਰਿਤਸਰ, ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਇਥੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਨੇ ਸੰਗਤ ਨੂੰ ਪੰਜਵੇਂ ਪਾਤਸ਼ਾਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸੇ ਦੌਰਾਨ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਸਮੇਤ ਇਥੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਛਬੀਲਾਂ ਲਾਈਆਂ ਗਈਆਂ ਹਨ।
Related Posts
ਕਾਰਗਿਲ ਕੋਰੀਅਰ ਸੇਵਾ ਸ਼ੁਰੂ, 11 ਲੋਕਾਂ ਨੂੰ ਕੀਤਾ ਗਿਆ ਏਅਰਲਿਫ਼ਟ
ਗਾਂਦਰਬਲ, 22 ਜਨਵਰੀ (ਬਿਊਰੋ)- ਏ.ਐੱਨ.-32 ਕਾਰਗਿਲ ਕੋਰੀਅਰ ਸੇਵਾ ਦੀ ਪਹਿਲੀ ਉਡਾਣ ਵੀਰਵਾਰ ਤੋਂ ਸ਼ੁਰੂ ਹੋਈ ਅਤੇ 11 ਲੋਕਾਂ ਨੂੰ ਕਾਰਗਿਲ…
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸੋਮਵਾਰ ਸਵੇਰੇ ਕਰੀਬ 3.45 ਵਜੇ ਭੂਚਾਲ ਦੇ ਝਟਕੇ ਮਹਿਸੂਸ…
ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਚੁਣੌਤੀ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀ
ਚੰਡੀਗੜ੍ਹ: ਸੇਵਾਮੁਕਤ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ ਦੀ ਰਾਜ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ…