ਨਵੀਂ ਦਿੱਲੀ , ਬੈਂਕ ਘਪਲੇ ਨਾਲ ਜੁੜੇ ਮਨੀ ਲਾਂਡਿ੍ਰੰਗ ਦੇ ਕੇਸ ਵਿਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ 18 ਜੂਨ ਤੱਕ ਲਈ ਮੁਲਤਵੀ ਕਰ ਦਿੱਤੀ ਹੈ।
ਜਸਟਿਸ ਸੰਜੇ ਕਰੋਲ ਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਸੋਮਵਾਰ ਨੂੰ ਕਿਹਾ ਕਿ ‘ਆਪ’ ਵਿਧਾਇਕ ਨੇ ਮਾਮਲੇ ਵਿਚ ਜਵਾਈਂਡਰ ਫਾਈਲ ਨਹੀਂ ਕੀਤਾ ਗਿਆ ਹੈ। ਲਿਹਾਜ਼ਾ, ਸੁਣਵਾਈ 18 ਜੂਨ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਈਡੀ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਮਨੀ ਲਾਂਡ੍ਰਿੰਗ ਦੀ ਧਾਰਾ 19 ਤਹਿਤ ਮਾਮਲੇ ਨੂੰ ਦਾਖ਼ਲ ਕਰਦੇ ਹੋਏ ਇਸ ਦੇ ਤਹਿਤ ਠੋਸ ਆਧਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਚੁੱਕੇ ਗਏ ਮੁੱਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੇ ਮਾਮਲੇ ਨਾਲ ਮਿਲਦੇ-ਜੁਲਦੇ ਹਨ। ਇਸ ਮਾਮਲੇ ਵਿਚ ਕੇਜਰੀਵਾਲ ’ਤੇ ਫ਼ੈਸਲਾ ਸੁਰੱਖਿਅਤ ਕਰ ਲਿਆ ਗਿਆ ਹੈ। ਵਕੀਲ ਵਿਕਰਮ ਚੌਧਰੀ ਨੇ ਪੰਜਾਬ ਦੇ ‘ਆਪ’ ਵਿਧਾਇਕ ਵੱਲੋਂ ਪੇਸ਼ ਹੁੰਦੇ ਹੋਏ ਕਿਹਾ ਕਿ ਇਹ ਮੁੱਦੇ ਇੱਕੋ-ਜਿਹੇ ਨਹੀਂ। ਇਸ ਪਿੱਛੋਂ ਸੁਪਰੀਮ ਕੋਰਟ ਦੇ ਬੈਂਚ ਨੇ ਮਾਮਲੇ ਨੂੰ 18 ਜੂਨ ਤੱਕ ਲਈ ਮੁਲਤਵੀ ਕਰ ਦਿੱਤਾ। ਇਸ ਤੋਂ ਪਹਿਲਾਂ ਸਰਬਉੱਚ ਅਦਾਲਤ ‘ਆਪ’ ਵਿਧਾਇਕ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਚੁੱਕੀ ਹੈ।