ਜਲੰਧਰ : ਪਿਛਲੇ ਦਿਨੀਂ ਪਏ ਮੀਂਹ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਤਾਪਮਾਨ ਇਕ ਵਾਰ ਫਿਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਸੂਰਜ ਲਗਾਤਾਰ ਦੋ ਦਿਨਾਂ ਤੋਂ ਚਮਕ ਰਿਹਾ ਹੈ। ਇਸ ਕਾਰਨ ਦਿਨ ਵੇਲੇ ਗਰਮੀ ਪੈ ਰਹੀ ਹੈ ਤੇ ਲੋਕ ਪਰੇਸ਼ਾਨ ਹੋ ਰਹੇ ਹਨ।
ਹਾਲਾਂਕਿ ਸ਼ਾਮ ਨੂੰ ਚੱਲਣ ਵਾਲੀ ਹਵਾ ਨਾਲ ਕੁਝ ਰਾਹਤ ਮਿਲ ਰਹੀ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ 24 ਘੰਟਿਆਂ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਤੇ ਘੱਟੋ-ਘੱਟ ਤਾਪਮਾਨ ‘ਚ 2.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।