ਨਵੀਂ ਦਿੱਲੀ : ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਵਿੱਚ ਐਨਡੀਏ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਚੰਦਰਬਾਬੂ ਨਾਇਡੂ ਬੁੱਧਵਾਰ ਯਾਨੀ 12 ਜੂਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਦੂਜੇ ਪਾਸੇ ਸਹਿਯੋਗੀ ਜਨਸੇਨਾ ਵਿਧਾਇਕ ਦਲ ਦੀ ਮੀਟਿੰਗ ਮੰਗਲਵਾਰ ਸਵੇਰੇ ਮੰਗਲਾਗਿਰੀ ਸਥਿਤ ਪਾਰਟੀ ਹੈੱਡਕੁਆਰਟਰ ‘ਤੇ ਹੋਈ। ਮੀਟਿੰਗ ਵਿੱਚ ਪਵਨ ਕਲਿਆਣ ਨੂੰ ਜਨਸੇਨਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।
ਚੰਦਰਬਾਬੂ ਨਾਇਡੂ ਚੁਣੇ ਗਏ ਸੀਐਮ ਉਮੀਦਵਾਰ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ; ਪੀਐਮ ਮੋਦੀ ਕਰਨਗੇ ਸ਼ਿਰਕਤ
