ਬਾਰੀ (ਇਟਲੀ), ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਲਮੀ ਚੁਣੌਤੀਆਂ ਦੇ ਹੱਲ ਅਤੇ ਸੁਨਹਿਰੇ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਲਈ ਅੱਜ ਜੀ-7 ਸਿਖ਼ਰ ਸੰਮੇਲਨ ਦੌਰਾਨ ਵਿਸ਼ਵ ਨੇਤਾਵਾਂ ਨਾਲ ਸਾਰਥਕ ਗੱਲਬਾਤ ਕਰਨ ਲਈ ਬਹੁਤ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਅਪੂਲੀਆ ਪਹੁੰਚਣ ਤੋਂ ਬਾਅਦ ਇਹ ਟਿੱਪਣੀ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬ੍ਰਿੰਦਿਸੀ ਹਵਾਈ ਅੱਡੇ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ, ‘ਉਹ (ਮੋਦੀ) ਅੱਜ ਬਹੁਤ ਰੁੱਝੇ ਰਹਿਣਗੇ। ਅਸੀਂ ਕੌਮਾਂਤਰੀ ਗਲੋਬਲ ਨੇਤਾਵਾਂ ਨਾਲ ਇਕ ਤੋਂ ਬਾਅਦ ਇਕ ਦੋ-ਧਿਰੀ ਮੀਟਿੰਗਾਂ ਕਰਨੀਆਂ ਹਨ। ਉਹ (ਮੋਦੀ) ਜੀ-7 ਸਿਖ਼ਰ ਸੰਮੇਲਨ ਦੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ।
Related Posts
ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਫਾਜ਼ਿਲਕਾ, 11 ਅਕਤੂਬਰ (ਦਲਜੀਤ ਸਿੰਘ)- ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।…
ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਯਸ਼ਵੰਤ ਸਿਨਹਾ ਦੇ ਨਾਂ ’ਤੇ ਸਹਿਮਤੀ
ਨਵੀਂ ਦਿੱਲੀ, 21 ਜੂਨ :ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ‘ਤੇ ਸਹਿਮਤੀ…
ਵੋਟਾਂ ਦੌਰਾਨ ਕਰਮਗੜ੍ਹ ਦਾ ਪੰਚ ਉਮੀਦਵਾਰ ਤੇ ਸਾਥੀ ਗੰਭੀਰ ਜ਼ਖ਼ਮੀ, ਹਮਲਾਵਰ ਮੌਕੇ ਤੋਂ ਫਰਾਰ
ਬਰਨਾਲਾ : ਪਿੰਡ ਕਰਮਗੜ੍ਹ ‘ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ ‘ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ ‘ਤੇ…