ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।
Related Posts
ਪੰਜਾਬ ਪੁਲਸ ‘ਚ ਹੋਏ ਤਬਾਦਲੇ, 11 ਅਧਿਕਾਰੀ ਕਰ ਦਿੱਤੇ ਇੱਧਰੋਂ-ਉੱਧਰ
ਜਲੰਧਰ – ਜਲੰਧਰ ਦੇ ਪੁਲਸ ਕਮਿਸ਼ਨਰ ਵੱਲੋਂ ਕਈ ਥਾਣਿਆਂ ਦੇ ਐੱਸ.ਐੱਚ.ਓ. ਅਤੇ ਚੌਕੀ ਇੰਚਾਰਜਾਂ ਦੀ ਬਦਲੀ ਕੀਤੀ ਗਈ ਹੈ। ਇਸ…
ਬਾਜਵਾ ਨੇ ਕਿਹਾ- ਆਪਣੀ ਜਿੰਮੇਵਾਰੀ ਤੋਂ ਪੱਲਾ ਝਾੜ ਰਹੇ ਹਨ ਮਾਨ, ਔਰਤਾਂ ਇਨਸਾਫ ਲਈ ਰਾਜਪਾਲ ਦੇ ਰਹਿਮੋ ਕਰਮ ‘ਤੇ ਨਿਰਭਰ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ…
Kangana Ranaut ਨੇ ਸੰਸਦ ‘ਚ ਗਿਣਵਾਏ ਕੰਮ ਤਾਂ ਪੰਜਾਬ ਦੇ AAP MP ਨੇ ਪੇਸ਼ ਕਰ ਦਿੱਤੇ 10 ਸਾਲਾਂ ਦੇ ਅੰਕੜੇ
ਸੰਗਰੂਰ : ਪਿਛਲੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਹਿਮਾਚਲ ਨੇ…