ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।
Related Posts
ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨ ਲਈ ਜਲਦੀ ਹੀ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਹਮੇਸ਼ਾ ਲਈ ਸੁਲਝਾਉਣ ਲਈ ਜਲਦੀ ਹੀ…
ਵੱਡੀ ਖ਼ਬਰ : ਲੁਧਿਆਣਾ ‘ਚ ਨੈਸ਼ਨਲ ਕ੍ਰਾਈਮ ਬਿਊਰੋ ਨੇ ਬਰਾਮਦ ਕੀਤੀ 20 ਕਿੱਲੋ ਹੈਰੋਇਨ
ਲੁਧਿਆਣਾ- ਨੈਸ਼ਨਲ ਕ੍ਰਾਈਮ ਬਿਊਰੋ ਵੱਲੋਂ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਦੁੱਗਰੀ ਇਲਾਕੇ ਤੋਂ 20 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ…
ਭਾਰਤ ਬੰਦ ਦੌਰਾਨ ਪਟਨਾ ‘ਚ ਪੁਲਸ ਦਾ ਲਾਠੀਚਾਰਜ, ਪ੍ਰਦਰਸ਼ਨਕਾਰੀਆਂ ਨੂੰ ਦੌੜਾ-ਦੌੜਾ ਕੁੱਟਿਆ
ਪਟਨਾ : ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇਕ ਦਿਨ ਦੇ ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ…