ਵਾਸ਼ਿੰਗਟਨ, ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਭਾਰਤ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਗੁਪਤਾ ਇਸ ਸਮੇਂ ਬਰੁਕਲਿਨ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ।
Related Posts
15600 ਫੁੱਟ ਦੀ ਉਚਾਈ, ਮਾਈਨਸ ‘ਚ ਤਾਪਮਾਨ; ਸਭ ਤੋਂ ਉੱਚੇ ਜੰਗੀ ਖੇਤਰ ‘ਚ ਤਾਇਨਾਤ ਹੋਈ ਪਹਿਲੀ ਮਹਿਲਾ ਅਧਿਕਾਰੀ
ਨਵੀਂ ਦਿੱਲੀ : ਫਾਇਰ ਐਂਡ ਫਿਊਰੀ ਸੈਪਰਸ ਦੀ ਕੈਪਟਨ ਸ਼ਿਵਾ ਚੌਹਾਨ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ‘ਤੇ ਤਾਇਨਾਤ…
ਖੇਡ ਜਗਤ ਦੀਆਂ ਦਿੱਗਜ ਹਸਤੀਆਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ 77ਵੇਂ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ – ਖੇਡ ਜਗਤ ਦੀਆਂ ਕਈ ਦਿੱਗਜ ਹਸਤੀਆਂ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਦੇ ਪਲੇਟਫਾਰਮ ਟਵਿੱਟਰ ‘ਤੇ 77ਵੇਂ ਸੁਤੰਤਰਤਾ…
ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਵੱਡੀ ਬੈਠਕ
ਚੰਡੀਗੜ੍ਹ, 9 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ 11 ਵਜੇ ਵੱਡੀ ਬੈਠਕ ਹੋਵੇਗੀ | ਇਹ ਮੀਟਿੰਗ…